ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਕੀਤੀ ਹਦਾਇਤ
ਨੰਗਲ 09 ਸਤੰਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਕਿਸਾਨਾਂ ਦੇ ਖੇਤਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ, ਨੁਕਸਾਨੇ ਮਕਾਨਾਂ ਦਾ ਜਾਇਜਾ ਲੈਣ, ਸੜਕਾਂ ਦੀ ਮੁਰੰਮਤ, ਜਲ ਸਪਲਾਈ ਅਤੇ ਬਿਜਲੀ ਸਪਲਾਈ ਨਿਰਵਿਘਨ ਸੁਰੂ ਕਰਨ ਲਈ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਹਦਾਇਤ ਕੀਤੀ ਗਈ। ਅਧਿਕਾਰੀਆਂ ਨਾਲ ਨੰਗਲ ਵਿਚ ਹੋਈ ਵਿਸੇਸ਼ ਮੀਟਿੰਗ ਦੌਰਾਨ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਾਣੀ ਦਾ ਪੱਧਰ ਨਿਰੰਤਰ ਘੱਟ ਰਿਹਾ ਹੈ ਅਤੇ ਭਾਖੜਾਂ ਡੈਮ ਤੋ ਪਾਣੀ ਛੱਡਣ ਵਿਚ ਵੀ ਕਮੀ ਆਈ ਹੈ। ਮੌਸਮ ਵੀ ਅਨੁਕੂਲ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਕਿਸਾਨਾ ਦੇ ਹੋਏ ਨੁਕਸਾਨ ਦਾ ਮੁਆਵਜਾਂ ਦੇਣ ਦੀ ਰਾਹਤ ਭਰਿਆ ਫੈਸਲਾ ਲਿਆ ਗਿਆ ਹੈ, ਇਸ ਲਈ ਤੁਰੰਤ ਕਾਰਵਾਈ ਕਰਕੇ ਸਮੁੱਚੇ ਇਲਾਕੇ ਦਾ ਜ਼ਮੀਨੀ ਪੱਧਰ ਤੇ ਜਾਇਜ਼ਾ ਲੈ ਕੇ ਹੋਏ ਹਰ ਤਰਾਂ ਦੇ ਨੁਕਸਾਨ ਦੀ ਰਿਪੋਰਟ ਅਗਲੇ ਤਿੰਨ ਦਿਨ ਵਿਚ ਤਿਆਰ ਕਰਨੀ ਹੈ, ਇਸ ਦੇ ਲਈ ਅਧਿਕਾਰੀ/ਕਰਮਚਾਰੀ, ਪਟਵਾਰੀ, ਪੰਚਾਇਤ...