Monday, August 17Malwa News
Shadow

Tag: punjab news

ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ,ਮੁਹਿੰਮ ਦੀ ਸਿੱਖਿਆ ਮੰਤਰੀ ਨੇ ਕੀਤੀ ਸੁਰੂਆਤ

Hot News
ਚੰਡੀਗੜ੍ਹ/ਸਰਸਾ ਨੰਗਲ/ਕੀਰਤਪੁਰ ਸਾਹਿਬ 08 ਸਤੰਬਰ- ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਕੂਲ ਸਰਸਾ ਨੰਗਲ ਤੋਂ ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ਮੁਹਿੰਮ ਦੀ ਸੁਰੂਆਤ ਕੀਤੀ ਹੈ ਅਤੇ ਇਸ ਮੁਹਿੰਮ ਵਿੱਚ ਹਰ ਕਿਸੇ ਨੂੰ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।     ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਕਾਰਨ ਪੰਜਾਬ ਦੇ ਲਗਭਗ 20 ਹਜ਼ਾਰ ਸਰਕਾਰੀ ਸਕੂਲ ਬੰਦ ਕੀਤੇ ਹੋਏ ਸਨ, ਜ਼ਿਨ੍ਹਾਂ ਨੂੰ ਅੱਜ ਸਾਫ ਸਫਾਈ ਲਈ ਖੋਲਿਆ ਗਿਆ ਹੈ, ਭਲਕੇ 9 ਸਤੰਬਰ ਨੂੰ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀ ਪਹੁੰਚ ਜਾਣਗੇ। ਅੱਜ ਅਸੀ ਇਨ੍ਹਾਂ ਸਰਕਾਰੀ ਸਕੂਲਾਂ ਦੀ ਸਾਫ ਸਫਾਈ ਅਤੇ ਸਥਿਤੀ ਜਾਨਣ ਲਈ ਇੱਕ ਵਿਸੇਸ਼ ਮੁਹਿੰਮ ਅਰੰਭ ਕੀਤੀ ਹੈ। ਜਿਸ ਤਹਿਤ ਆਪਣੇ ਆਪਣੇ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਸਾਫ ਸਫਾਈ ਦਾ ਵਿਸੇਸ਼ ਅਭਿਆਨ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਸਾਥੀ ਵਿਧਾਇਕਾਂ, ਪਿੰਡਾਂ ਦੇ ਪੰਚਾਂ, ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਸਕੂਲ ਮੈਂਨੇਜਮੈਂਟ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ...

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਦੌਰੇ ਤੇ ਉਠਾਏ ਸਵਾਲ

Breaking News
ਚੰਡੀਗੜ੍ਹ, 8 ਸਤੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੇ ਸੁਆਲ ਉਠਾਉਂਦਿਆਂ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਤੋਂ ਪਹਿਲਾਂ ਪੰਜਾਬ ਦਾ 60 ਹਜ਼ਾਰ ਰੁਪਏ ਦਾ ਬਕਾਇਆ ਜਾਰੀ ਕਰਨ। ਸਰਕਾਰ ਨੇ ਮੰਗ ਕੀਤੀ ਹੈ ਕਿ ਹੜਾਂ ਨਾਲ ਹੋਏ ਨੁਕਸਾਨ ਲਈ 20 ਹਜ਼ਾਰ ਕਰੋੜ ਰੁਪਏ ਦੀ ਵੱਖਰੀ ਸਹਾਇਤਾ ਵੀ ਦਿੱਤੀ ਜਾਵੇ। ਸਰਕਾਰ ਨੇ ਸੁਆਲ ਕੀਤਾ ਕਿ ਪਹਿਲਾਂ ਸ਼ਿਵਰਾਜ ਸਿੰਘ ਵਾਂਗੂ ਜੇਕਰ ਪ੍ਰਧਾਨ ਮੰਤਰੀ ਨੇ ਵੀ ਖਾਲੀ ਹੱਥ ਮੁੜਣਾ ਹੈ ਤਾਂ ਆਉਣ ਦਾ ਕੋਈ ਫਾਇਦਾ ਨਹੀਂ। ਸਰਕਾਰ ਨੇ ਸੁਆਲ ਕੀਤਾ ਕਿ ਜੇਕਰ ਕੇਂਦਰ ਸਰਕਾਰ ਤਾਲੀਬਾਨ ਨੂੰ ਰਾਹਤ ਪੈਕੇਜ ਦੇ ਸਕਦੀ ਹੈ ਤਾਂ ਪੰਜਾਬ ਨੂੰ ਕਿਉਂ ਨਹੀਂ।...

ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

Hot News
*ਚੰਡੀਗੜ੍ਹ, 7 ਸਤੰਬਰ:* ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ 'ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ। ਮੀਟਿੰਗ ਉਪਰੰਤ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਮੁੱ...

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

Breaking News
ਚੰਡੀਗੜ੍ਹ, 7 ਸਤੰਬਰ: ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਨਾਟਾ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਹੇਠਲੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਇੱਕ ਵਫ਼ਦ ਨੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਨੂੰ ਦਰਪੇਸ਼ ਇਸ ਚੁਣੌਤੀਪੂਰਨ ਸਥਿਤੀ ਵਿੱਚ ਰਾਜ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸ. ਹਰਜੋਤ ਸਿੰਘ ਬੈਂਸ ਨੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿੱਖਿਆ ਵਿਭਾਗ ਦਾ ਮਾਣ ਹਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਲਈ ਅਧਿਆਪਕਾਂ ਦੀ ਪਹਿਲਕਦਮੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰਾ ਕਰਨ ਲਈ ਉਨ੍ਹਾਂ ਦੀ ਇਸ ਸੁਹਿਰਦ ਭਾਵਨਾ ਦੀ ਸ਼ਲਾਘਾ ਕੀਤੀ। ਡਾ. ਬਲਰਾਮ ...

ਹੜ ਪ੍ਰਭਾਵਿਤ ਇਲਾਕੇ ਵਿੱਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੰਡਿਆ ਪਸੂਆਂ ਵਾਸਤੇ ਚਾਰਾ ਤੇ ਲੋੜਵੰਦਾਂ ਵਾਸਤੇ ਰਾਸ਼ਨ

Local
ਖਡੂਰ ਸਾਹਿਬ, 07 ਸਤੰਬਰਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕਰਮੂਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਪਸੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਪਹੁੰਚਾ ਕੇ ਸਹਾਇਤਾ  ਕੀਤੀ ਹੈ।ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀਆਂ ਬਹੁਤ ਸਾਰੀਆਂ ਜਮੀਨਾਂ ਹੜ ਦੀ ਮਾਰ ਹੇਠ ਆ ਚੁੱਕੀਆਂ ਹਨ, ਜਿਸ ਕਾਰਨ ਪਸ਼ੂਆਂ ਦਾ ਚਾਰਾ ਖਤਮ ਹੋ ਗਿਆ ਹੈ ਅਤੇ ਲੋਕਾਂ ਨੂੰ ਪਸ਼ੂਆਂ ਦਾ ਪੇਟ ਭਰਨ ਵਾਸਤੇ ਚਾਰੇ ਦੀ ਜਰੂਰਤ ਪੈ ਰਹੀ ਹੈ।ਵਿਧਾਇਕ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਦੇ ਚਾਰੇ ਵਿੱਚ ਪਸ਼ੂਆਂ ਦਾ ਅਚਾਰ, ਚੋਕਰ, ਅਤੇ ਫੀਡ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਹੜ੍ਹਾਂ ਨੇ ਹਲਕਾ ਖਡੂਰ ਸਾਹਿਬ ਦੇ ਲਗਭਗ 12 ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹਨਾਂ ਪਿੰਡ ਵਿੱਚ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਸਮਗਰੀ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਨਾਂ ਕਿਹ...

ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ

Local
ਦੀਨਾਨਗਰ/ਗੁਰਦਾਸਪੁਰ, 07 ਸਤੰਬਰ (            ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਮੈਡੀਕਲ ਟੀਮਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੀਨਾਨਗਰ ਤਹਿਸੀਲ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਤੱਕ ਵੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍...
ਜੀਰਾ ਦੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮਗਰੀ

ਜੀਰਾ ਦੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮਗਰੀ

Local
ਜੀਰਾ, 7 ਸਤੰਬਰ : ਆਮ ਆਦਮੀ ਪਾਰਟੀ ਦੇ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਅੱਜ ਹਲਕੇ ਦੇ ਹੜ੍ਹ ਪੀੜਤਾਂ ਨੂੰ ਰਾਹ ਸਮਗਰੀ ਵੰਡੀ। ਇਸ ਮੌਕੇ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਗਈ। ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਹਰ ਮੁਸੀਬਤ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਦੌਰਾਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਭਾਵੇਂ ਇਹ ਕੁਦਰਤ ਦੀ ਮਾਰ ਹੈ, ਪਰ ਸਰਕਾਰ ਵਲੋਂ ਪੀੜਤ ਲੋਕਾਂ ਦੀ ਹਰ ਤਰਾਂ ਦੀ ਸਹਾਇਤਾ ਕੀਤੀ ਜਾਵੇਗੀ।...

ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਸ਼ੂ-ਪਾਲਕਾਂ ਲਈ ਹੈਲਪ ਲਾਈਨ ਨੰਬਰ 84376-22298 ਜਾਰੀ

Local
ਗੁਰਦਾਸਪੁਰ, 06 ਸਤੰਬਰ (      ) - ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪਸ਼ੂ ਪਾਲਕਾਂ ਲਈ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ 84376-22298 ਜਾਰੀ ਕੀਤਾ ਹੈ। ਇਸ ਹੈਲਪ ਲਾਈਨ ਨੰਬਰ ਉੱਪਰ ਪਸ਼ੂਆਂ ਦੇ ਇਲਾਜ, ਕਿਸੇ ਪ੍ਰਕਾਰ ਦੀ ਸਹਾਇਤਾ ਅਤੇ ਚਾਰੇ ਦੀ ਲੋੜ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹ ਆਏ ਹਨ ਓਥੇ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਜਾਂ ਚਾਰੇ ਸਬੰਧੀ ਕੋਈ ਮੁਸ਼ਕਲ ਨਾ ਆਵੇ, ਇਸ ਲਈ ਇਹ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਸਹਾਇਕ ਜਸਪ੍ਰੀਤ ਸਿੰਘ ਨੂੰ ਇਸ ਹੈਲਪ ਲਾਈਨ ਨੰਬਰ ਦਾ ਨੋਡਲ ਕਰਮਚਾਰੀ ਲਗਾਇਆ ਗਿਆ ਹੈ ਅਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ (98781-77491) ਇਸ ਦੇ ਓਵਰਆਲ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ਉੱਪਰ ਆਉਣ ਵਾਲੀ ਹਰ...
22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 6 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗ...

ਬਰਸਾਤਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ: ਮੀਤ ਹੇਅਰ

Local
ਬਰਨਾਲਾ, 6 ਸਤੰਬਰ       ਹੜ੍ਹਾਂ ਦੀ ਕੁਦਰਤੀ ਕਰੋਪੀ ਅਤੇ ਭਾਰੀ ਮੀਂਹ ਨਾਲ ਸਾਡੇ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸੂਬਾ ਵਾਸੀਆਂ ਨੇ ਨਾਲ ਹੈ ਅਤੇ ਗ਼ਰੀਬਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਥੇ ਜਿਹੜੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਨੁਕਸਾਨ ਹੋਇਆ ਹੈ, ਓਥੇ ਉਹ ਖੁਦ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਮਕਾਨਾਂ ਦਾ ਕੰਮ ਕਰਵਾਉਣਗੇ ਤਾਂ ਜੋ ਕੋਈ ਵੀ ਗਰੀਬ ਬਿਨਾ ਛੱਤ ਤੋਂ ਨਾ ਰਹੇ।     ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬਰਨਾਲਾ ਸ਼ਹਿਰ ਵਿਚ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਮੌਕੇ ਕੀਤਾ। ਓਨ੍ਹਾਂ ਬਾਜ਼ੀਗਰ ਬਸਤੀ ਵਿਚ ਛੱਤ ਡਿੱਗਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਰਾਮਗੜੀਆ ਰੋਡ 'ਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਓਨ੍ਹਾਂ ਕਿਹਾ ਕਿ ਇਸ ਆਫ਼ਤ ਦੀ ਸਥਿਤੀ ਦੌਰਾਨ ਗਰੀਬ ਘਰਾਂ ਦੀਆਂ ਛੱਤਾਂ ਡਿੱਗਣ, ਕੰਧਾਂ ...