ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼
ਦਿੜ੍ਹਬਾ, 16 ਨਵੰਬਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖ...








