ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ
ਚੰਡੀਗੜ੍ਹ, 14 ਨਵੰਬਰ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ।
ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਅਤੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਆਧੁਨਿਕ ਤਕਨਾਲੋਜੀ ਅਤੇ ਉੱਨਤ ਖੁਫ਼ੀਆ ਸਮਰੱਥਾਵਾਂ ਨਾਲ ਲੈਸ #ਏਐਨਟੀਐਫ ਹੁਣ #ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲ...








