ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 14 ਨਵੰਬਰ: ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਬਿਆਨ ਰਾਹੀਂ ਕੀਤਾ।
ਕੈਬਨਿਟ ਮੰਤਰੀ ਲਾਹੌਰ ਹਾਈ ਕੋਰਟ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਅਸਿਸਟੈਂਟ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਲਾਹੌਰ ਦੇ ਸ਼ਾਦਮਾਨ ਚੌਕ (ਜੋ ਕਦੇ ਸੈਂਟਰਲ ਜੇਲ, ਲਾਹੌਰ ਦਾ ਹਿੱਸਾ ਹੁੰਦਾ ਸੀ) ਦਾ ਨਾਂ ਬਦਲਣ ਸਬੰਧੀ ਕੇਸ ਬਾਰੇ ਹਾਈ ਕੋਰਟ ਵਿੱਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਨੁਮਾਇੰਦਗੀ ਕਰਦਿਆਂ ਇਹ ਘਿਨਾਉਣੀ ਟਿੱਪਣੀ ਕੀਤੀ ਸੀ। ਇਹ ਉਹੀ ਸਥਾਨ ਹੈ ਜਿੱਥੇ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ...








