ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ
ਸੰਗਰੂਰ, 29 ਅਗਸਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।
ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਡੀ.ਸੀ. ਰਾਹੁਲ ਚਾਬਾ ਨੇ ਕਿਹਾ, "ਨਾਗਰਿਕਾਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਸਾਡੀ ਤਰਜੀਹ ਹੈ। ਸਾਨੂੰ ਇਹ ਯਕੀਨੀ ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕੁਸ਼ਲ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮਿਲਣ।"
ਡਰੇਨੇਜ ਵਿਭਾਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ, ਡੀ.ਸੀ. ਨੇ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਨਿਯਮਤ ਤੌਰ 'ਤੇ ਕਮਜ਼ੋਰ ਥਾਵਾਂ ਦਾ ਨਿਰੀਖਣ ਕਰਨ, ਜਲ ਸਰੋਤ ਤੇ ਨਿਕਾਸੀ ਸਾਧਨਾਂ ਦੀ ਸਫਾਈ...