ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ
ਮਾਨਸਾ, 6 ਅਕਤੂਬਰ- ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।
ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ&nbs...








