ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
ਨੰਗਲ 23 ਅਗਸਤ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਤ੍ਰਿਵੈਣੀ ਮੰਦਿਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਨਤਮਸਤਕ ਹੋਏ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਾਵਨ ਮੌਕੇ ਉਨ੍ਹਾਂ ਨੇ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਆਸਥਾ, ਸੱਭਿਆਚਾਰ ਅਤੇ ਰੂਹਾਨੀ ਵਿਰਸੇ ਦਾ ਅਹਿਮ ਹਿੱਸਾ ਹਨ। ਅਜਿਹੇ ਪਵਿੱਤਰ ਮੌਕੇ ਲੋਕਾਂ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਇਕੱਤਰ ਹੋਈ ਸੰਗਤ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸੰਗਤ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਚਾਰ ਸੁਣੇ ਅਤੇ ਕਿਹਾ ਕਿ ਸਾਡੇ ਧਾਰਮਿਕ ਸਮਾਗਮ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇ...








