ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ
*ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ।
ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤ...