ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ: ‘ਆਪ’
ਚੰਡੀਗੜ੍ਹ, 23 ਜੂਨ : ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ‘ਆਪ’ ਪੰਜਾਬ ਦੇ 45 ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬਾਜਵਾ ਕਾਂਗਰਸ ਵਿੱਚ ਰਹਿੰਦਿਆਂ ਭਾਜਪਾ ਲਈ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬਾਜਵਾ ਖੁਦ ਆਪਣੇ ਘਰ ਦੀਆਂ 12 ਪੌੜੀਆਂ ਚੜ੍ਹ ਕੇ ਕਿਸੇ ਵੀ ਸਮੇਂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੇ ਘਰ 'ਤੇ ਭਾਜਪਾ ਦਾ ਝੰਡਾ ਪਹਿਲਾਂ ਹੀ ਮੌਜੂਦ ਹੈ। ਚੀਮਾ ਨੇ ਕਿਹਾ ਕਿ ਬਾਜਵਾ ਦੇ ਬਿਆਨ ਤੋਂ ਲੱਗਦਾ ਹੈ ਕਿ ਉਨ੍ਹਾਂ ਦਾ ਸਰੀਰ ਕਾਂਗਰਸ 'ਚ ਹੈ, ਪਰ ਉਨ੍ਹਾਂ ਦਾ ਦਿਲ ਭਾਜਪਾ ਲਈ ਧੜਕਦਾ ਹੈ। ਉਹ ਕਾਂਗਰਸ ਵਿੱਚ ਭਾਜਪਾ ਦੇ ਇੰਪੈਕਟ ਪਲੇਅਰ ਵਾਂਗ ਹਨ।
ਹਰਪਾਲ ਚੀਮਾ ਨੇ ਕਿਹਾ ਕਿ ਇਕ ਪਾਸੇ ਕਾਂਗਰ...








