ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ
ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।
ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪ...






