Tuesday, November 11Malwa News
Shadow

Tag: punjab news

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

Hot News
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ ਸੇਵਾ ਦਾ ਹਿੱਸਾ ਬਣਨ ਦਾ ਸੁਭਾਗ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਸ਼ਹਿਰ ਨੇ ਸਦਾ ਇਤਿਹਾਸ ਸਿਰਜਿਆ ਹੈ ਕਿਉਂਕਿ ਇਸ ਧਰਤੀ ਨੇ ਨਾ ਸਿਰਫ਼ ਪੰਜਾਬ ਅਤੇ ਸਿੱਖਾਂ ਦੇ ਇਤਿਹਾਸ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਭਾਰਤ ਦੇ ਇਤਿਹਾਸ ਨੂੰ ਵੀ ਵੱਡਾ ਮੋੜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਇਤਿਹਾਸਕ ਧਰਤੀ 'ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੀ ਪੰਜਾਬੀ ਇਸ ਪਵਿੱਤਰ ਅਸਥਾਨ ਤੋਂ ਅਧਿਆਤਮਿਕ ਅਤੇ ਮਾਨਸਿਕ ਤੌਰ ‘ਤੇ ਤਾਕਤ ਪ੍ਰਾਪਤ ਕਰਦੇ ਹਨ ਅਤੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ...
‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 5 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 218 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,972 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋਗ੍ਰਾਮ ਹੈਰੋਇਨ, 67 ਕਿਲੋਗ੍ਰਾਮ ਭੁੱਕੀ, 660 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 41,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈ...
ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ

Hot News
ਚੰਡੀਗੜ੍ਹ, 5 ਅਕਤੂਬਰ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ "ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26" ਕਰਵਾਏ ਜਾਣਗੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ 6 ਅਕਤੂਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਲ ਭਰ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਸੂਬੇ ਦੇ ਸਾਰੇ 154 ਬਲਾਕਾਂ ਵਿੱਚ ਕਰਵਾਏ ਜਾਣਗੇ, ਜਿਸ ਨਾਲ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਆਪਣੇ ਸਰਬੋਤਮ ਪਸ਼ੂਧਨ ਦਾ ਪ੍ਰਦਸ਼ਨ ਕਰਨ ਅਤੇ ਪਸ਼ੂ ਪਾਲਣ ਸਬੰਧੀ ਬਿਹਤਰ ਅਭਿਆਸਾਂ ਨੂੰ ਅਪਣਾਉਣ ਲਈ ਇੱਕ ਮੰਚ ਮਿਲੇਗਾ। ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਸ਼੍ਰੇਣੀਆਂ ਅਤੇ ਘੱਟੋ-ਘੱਟ ਦੁੱਧ ਦੇਣ ਦੇ ਮਾਪਦੰਡਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ...
ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

Hot News
ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ 'ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰ...
ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

Breaking News
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ। ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ। ਸਿੱਧਵਾਂ ਨਹਿਰ `ਤ...
ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*

Breaking News
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ...
2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, ਅਕਤੂਬਰ 5:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ 'ਤੇ ਅਪਲਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ ਵਿਚ ਰੁਕਾਵਟ ਮਹਿਸੂਸ ਨਾ ਕਰੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾ...
ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

Local
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ 'ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ...
ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

Global News
ਚੰਡੀਗੜ੍ਹ, 5 ਅਕਤੂਬਰ : ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐਨ.ਜੀ.ਏ.ਆਈ. ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ...