ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਦੇ ਕਈ ਪਰਿਵਾਰਾਂ ਦਾ ਆਮ ਆਦਮੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ‘ਜੀ ਆਇਆਂ ਨੂੰ’
ਬਟਾਲਾ, 23 ਅਗਸਤ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਬਟਾਲਾ ਵਾਸੀਆਂ ਦੇ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਵੇਖਦਿਆਂ ਰਵਾਇਤੀ ਪਾਰਟੀਆਂ ਦੇ ਪਰਿਵਾਰ ਦਿਨੋ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਕਈ ਪਰਿਵਾਰ ਭਾਜਪਾ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ 'ਜੀ ਆਇਆ ਨੂੰ' ਕਿਹਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ,ਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਪਣੇ ਮਹਿਜ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਮਿਥੇ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ, ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ...








