Tuesday, August 18Malwa News
Shadow

Tag: punjab news

ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ-  ਡਿਪਟੀ ਕਮਿਸ਼ਨਰ 

Local
‎ਫਿਰੋਜ਼ਪੁਰ 17 ਅਗਸਤ ( )‎ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ ਅਤੇ ਸਥਿਤੀ ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਮਦੋਟ, ਰੁਕਨੇ ਵਾਲਾ, ਹਬੀਬ ਵਾਲਾ, ਗੱਟਾ ਬਾਦਸ਼ਾਹ ਆਦਿ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਲਗਾ ਕੇ ਸਿਹਤ ਸਬੰਧੀ ਮੁਢਲੀ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਫਿਲਹਾਲ ਜ਼ਿਲੇ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਨਾਲ ਅੰਡਰ ਕੰਟਰੋਲ ਹੈ ਅਤੇ ਕਿਸੇ ਵੀ ਤਰ੍ਹਾਂ  ਦੀਆਂ ਅਫਵਾਵਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸਡੀਐਮ ਆਪਣੇ ਆਪਣੇ ਖੇਤਰਾਂ ਦੇ ਵਿੱਚ ਮੁਸਤੈਦ ਹਨ ਅਤੇ ਉਹਨਾਂ ਵੱਲੋਂ ਲਗਾਤਾਰ ਆਪਣੇ ਆਪਣੇ ਖੇਤਰ ਅਧੀਨ ਲੱਗਦੇ ਦਰਿਆ ਕਿਨਾਰੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।   ਐਸਡੀਐਮ ਫਿਰੋਜ਼ਪੁਰ ਗੁਰਮੀਤ ਸਿੰਘ ਵੱਲੋਂ ਪਿੰਡ ਟੈਂਡੀ ਵਾਲਾ ਸਮੇਤ ਨਾਲ ਲੱਗਦੇ ਪਿੰਡ...

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

Hot News
ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਈ.ਸੀ.), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ www.rimc.gov.in 'ਤੇ ਆਨਲਾਈਨ ਭੁਗਤਾਨ ਰਾਹੀਂ ਜਾਂ ਕਮਾਂਡੈਂਟ RIMC ਫੰਡ ਦੇ ਹੱਕ 'ਚ ਡਿਮਾਂਡ ਡਰਾਫਟ ਦੇ ਨਾਲ ਇੱਕ ਲਿਖਤੀ ਬੇਨਤੀ ਭੇਜ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਸਬੰਧੀ ਮੁਕੰਮਲ ਅਰਜ਼ੀਆਂ 15 ਅਕਤੂਬਰ, 2025 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚ ਜਾਣੀਆਂ ਚਾਹੀਦੀਆਂ ਹਨ। ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਅਤੇ ਅਰਜ਼ੀ ਦੇ ਵੇਰਵਿਆਂ ਲਈ ਉਮੀਦਵਾਰ ਹੇਠ ਦਿੱਤੀਆਂ ਅ...

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ  

Hot News
ਗੁਰਦਾਸਪੁਰ, 17 ਅਗਸਤ (        ) - ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਉੱਜ ਦਰਿਆ ਅਤੇ ਰਣਜੀਤ ਸਾਗਰ ਡੈਮ 'ਚੋਂ 150000 ਕਿਊਸ‌ਿਕ ਪਾਣੀ ਦਰਿਆ ਰਾਵੀ ਵਿੱਚ ਛੱਡਿਆ ਗਿਆ। ਇਹ ਇਸ ਸੀਜ਼ਨ ਦੌਰਾਨ ਰਾਵੀ ਦਰਿਆ ਵਿੱਚ ਛੱਡਿਆ ਜਾਣ ਵਾਲਾ ਪਾਣੀ ਦਾ ਸਭ ਤੋਂ ਵੱਧ ਪੱਧਰ ਸੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ ਜਿਉਂ ਹੀ ਦਰਿਆ ਰਾਵੀ ਵਿੱਚ 150000 ਕਿਊਸ‌ਿਕ ਪਾਣੀ ਛੱਡਣ ਦੀ ਸੂਚਨਾ ਮਿਲੀ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਦਰਿਆ ਉੱਜ ਤੇ ਦਰਿਆ ਰਾਵੀ ਕਿਨਾਰੇ ਦੀ ਵਸੋਂ ਨੂੰ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ ਉੱਪਰ ਜਾਣ ਲਈ ਅਲਰਟ ਜਾਰੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸੰਭਾਵੀ ਹੜ੍ਹਾਂ ਵਾਲੇ ਖੇਤਰਾਂ ਵਿੱਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਅਤੇ ਫਲੱਡ ਪਲਾਨ ਅਨੁਸਾਰ ਨਿਰਧਾਰਿਤ ਥਾਵਾਂ ਉੱਪਰ ਬਣਾਏ ਜਾਣ ਵਾਲੇ ਰਾਹਤ ਕੈਂਪਾਂ ਨੂੰ ਐਕਟ...

ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼ :ਸਪੀਕਰ ਕੁਲਤਾਰ ਸਿੰਘ ਸੰਧਵਾਂ 

Hot News
ਚੰਡੀਗੜ, 17 ਅਗਸਤ 2025: ਸਾਡੇ  ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ ਪ੍ਰੀਖਿਆ ਦੇ ਚਾਹਵਾਨਾਂ ਉਮੀਦਵਾਰਾਂ ਨੂੰ ਮੁਫਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਰਾਜ ਮਲਹੋਤਰਾ  ਦੁਆਰਾ ਚੰਡੀਗੜ ਵਿੱਚ ਚਲਾਏ ਜਾ ਰਹੇ  ‘ਆਈਏਐਸ ਸਟੱਡੀ ਗਰੁੱਪ’  ਨਾਲ ਸੰਪਰਕ ਕੀਤਾ ਅਤੇ  ਰਾਜ ਮਲਹੋਤਰਾ ਨੂੰ ਇਸ ਨੇਕ ਕਾਰਜ ਲਈ ਪੇ੍ਰਰਿਆ । ਉਨਾਂ ਨੇ ਸ. ਸੰਧਵਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨਾਂ ਨੂੰ ਪੇਸ਼ਕਸ਼ ਕੀਤੀ ਹੈ ਕਿ ਉਹ ਪੀਸੀਐਸ (ਕਾਰਜਕਾਰੀ) ਮੁੱਢਲੀ ਪ੍ਰੀਖਿਆ-2025 (ਜਨਰਲ ਸਟੱਡੀਜ ਅਤੇ ਸੀਐਸਏਟੀ) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ ਅਤੇ ਇਹ ਸੰਸਥਾ ਆਪਣੇ ਨਤੀਜਾ-ਮੁਖੀ ਲਈ ਮਸ਼ਹੂਰ ਹੈ। ਸਪੀਕਰ ਨੇ ਕਿਹਾ ਕਿ ਚਾਹਵਾਨ  ਉਮੀਦਵਾਰ ਮੁਫਤ ਕੋਚਿੰਗ ਲਈ ਸਿੱਧੇ ਰਾਜ ਮਲਹੋਤਰਾ ਆਈਏਐਸ ਸਟੱਡੀ ਗਰ...

‘ਯੁੱਧ ਨਸ਼ਿਆਂ ਵਿਰੁੱਧ’ ਦੇ 169ਵੇਂ ਦਿਨ ਪੰਜਾਬ ਪੁਲਿਸ ਵੱਲੋਂ 286 ਥਾਵਾਂ ‘ਤੇ ਛਾਪੇਮਾਰੀ; 57 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 17 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 169 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 26, 023 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 461 ਗ੍ਰਾਮ ਹੈਰੋਇਨ, 415 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,550  ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉ...

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

Breaking News
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿ...

ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ  ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ  ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਜੋ ਕਿ ਪਹਿਲਾਂ 15 ਅਗਸਤ ਤੱਕ ਲਾਗੂ ਸੀ, ਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਮਾਲਕਾਂ ਲਈ ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਸਮੁੱਚੇ ਅਦਾਇਗੀ ਨਾ ਕੀਤੇ ਅਤੇ ਅੰਸ਼ਕ ਤੌਰ 'ਤੇ ਅਦਾ ਕੀਤੇ ਗਏ ਪ੍ਰਾਪਰਟੀ ਟੈਕਸਾਂ 'ਤੇ ਲਾਗੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਮਾਲਕ ਭੁਗਤਾਨ ਦੀ ਸਮਾਂ-ਸੀਮਾ ਦੇ ਆਧਾਰ 'ਤੇ ਵਿਆਜ ਅਤੇ ਜੁਰਮਾਨੇ 'ਤੇ ਛੋਟ ਦੇ ਨਾਲ ਆਪਣੇ ਬਕਾਇਆ ਟੈਕਸਾਂ ਦਾ ਭੁਗਤਾਨ ਕਰ ਸਕਦੇ ਹਨ। ਸਥਾਨਕ ਸ...

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 17 ਅਗਸਤ: ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ 438 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀਜ਼.), 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਤਰਜੀਹ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਕੋਈ ਵੀ ਮਰੀਜ਼ ਕੋਈ ਵੀ ਡਾਕਟਰੀ ਸਹਾਇਤਾ ਤੋਂ ਬਿਨਾਂ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਐਮਰਜੈਂ...

ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

Hot News
ਫ਼ਰੀਦਕੋਟ, 15 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਵਿਸ਼ਾਲ...

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

Hot News
ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 16 ਅਗਸਤ:ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਆਜ਼ਾਦੀ ਘੁਲਾਟੀਆਂ, ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਨ ਲਈ ਵੱਡੇ ਪੱਧਰ ‘ਤੇ ਇਤਿਹਾਸਕ ਉਪਰਾਲੇ ਕਰ ਰਹੀ ਹੈ।ਕੈਬਨਿਟ ਮੰਤਰੀ ਨੇ ਪਹਿਲਾਂ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਅੱਜ ਸਾਰਾ ਮੁਲਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ।ਆਈ.ਟੀ.ਆਈ ਵਿਖੇ ਪਹੁ...