Tuesday, February 10Malwa News
Shadow

Tag: punjab news

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

Punjab News
ਚੰਡੀਗੜ੍ਹ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ 

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ 

Hot News
ਚੰਡੀਗੜ੍ਹ, 6 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। ...
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

Punjab News
ਚੰਡੀਗੜ੍ਹ, 6 ਜੂਨ, : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ  ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ...
ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab News
ਚੰਡੀਗੜ, 6 ਜੂਨ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ...
ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ  ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ

Breaking News
ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐਮ ਮਾਨ ਨੇ 'ਆਪ' ਦੇ ਸਾਰੇ  ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।  'ਆਪ' ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ...
ਕੈਨੇਡਾ ਵਿਚ ਕਰਵਾਇਆ ਯਾਦਗਾਰੀ ਮੁਸ਼ਹਿਰਾ

ਕੈਨੇਡਾ ਵਿਚ ਕਰਵਾਇਆ ਯਾਦਗਾਰੀ ਮੁਸ਼ਹਿਰਾ

Punjab News
ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਓਂਟਾਰੀਓ ਫਰੈਂਡ ਕਲੱਬ ਇਕ ਮੁਸ਼ਾਇਰਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਦਰਸ਼ਕ ਸ਼ਾਮਲ ਹੋਏ। ਇਸ ਮੁਸ਼ਾਇਰੇ ਵਿਚ ਕੁਲਵੰਤ ਸਿੰਘ ਚੱਠਾ ਯੂ.ਕੇ., ਬਲਵਿੰਦਰ ਸਿੰਘ ਚੱਠਾ ਯੂ.ਐੱਸ.ਏ, ਅਮਰ ਸਿੰਘ ਭੁੱਲਰ ਐੱਮਡੀ ਹਮਦਰਦ ਮੀਡੀਆ ਗਰੁੱਪ, ਦਵਿੰਦਰ ਸਿੰਘ ਘੁੰਮਣ ਡੀਐਸਪੀ ਅਤੇ ਪਾਕਿਸਤਾਨ ਤੋਂ ਬੀਨਾ ਗੋਇੰਦੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਪਿਆਰਾ ਸਿੰਘ ਕੱਦੋਂਵਾਲ ਨੇ ਕੀਤਾ। ਮੁਸ਼ਾਇਰੇ ਵਿੱਚ ਪਹੁੰਚੇ ਕਵੀਆਂ ਵਜੋਂ ਰਿੱਟੂ ਭਾਟੀਆ, ਸੁਰਜੀਤ , ਹਰਭਜਨ ਕੌਰ ਗਿੱਲ, ਹਰਜੀਤ ਭਮਰਾ, ਦੀਪ ਕੁਲਦੀਪ, ਤਾਹਿਰ ਅਸਲਮ ਗੋਰਾ, ਡਾ. ਸੰਤੋਖ ਸਿੰਘ ਸੰਧੂ, ਅਮਰੀਕ ਸਿੰਘ ਸੰਘਾ, ਕਰਨ ਅਜਾਇਬ ਸਿੰਘ ਸੰਘਾ, ਹਲੀਮਾ ਸਾਦੀਆ, ਜਸਲੀਨ ਅਤੇ ਪਰਮਪ੍ਰੀਤ ਆਦਿ ਸ਼ਾਮਿਲ ਹੋਏ।ਇਸ ਮੌਕੇ ਵਰਡ ਪੰਜਾਬੀ ਕਾਨਫ਼ਰੰਸ ਦੇ ਸ੍ਰਰਪਸਤ ਅਮਰ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਹੈਪੀ ਰਹਿਲ, ਹਰਿੰਦਰ ਸਿੰਘ ਢੀਡਸਾ ਤੇ ਬਲਵਿੰਦਰ ਕੌਰ ਚੱਠਾ ਨੇ ਬੀਨਾ ਗੋਇੰਦੀ ਨੂੰ ਸਨਮਾਨ ਚਿੰਨ੍ਹ ਤੇ ਕ਼ਾਇਦਾ-ਏ-ਨੂਰ ਭੇਂਟ ਕੀਤਾ। ਪ੍ਰੋਗਰ...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Breaking News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ...
ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

Breaking News
ਚੰਡੀਗੜ੍ਹ : ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਅੱਜ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ। ਬਠਿੰਡਾ ਜਿਲੇ ਵਿਚ ਸਭ ਤੋਂ ਵੱਧ ਵੋਟਿੰਗ ਹੋਈ। ਸ਼ਾਮ ਨੂੰ ਪ੍ਰਾਸਤ ਅੰਕੜਿਆਂ ਅਨੁਸਾਰ ਸ਼ਾਮ 6 ਵਜੇ ਤੱਕ ਜਿਲਾ ਬਠਿੰਡਾ ਵਿਚ 61 ਫੀਸਦੀ ਵੋਟ ਪੋਲ ਹੋ ਚੁੱਕੀ ਸੀ। ਸ਼ਾਮ ਤੱਕ ਪੰਜਾਬ ਭਰ ਵਿਚ 56 ਪ੍ਰਤੀਸ਼ਤ ਵੋਟ ਪੋਲ ਹੋ ਚੁੱਕੀ ਸੀ।ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚੋਂ ਸ਼ਾਮ 6 ਵਜੇ ਤੱਕ ਪ੍ਰਾਪਤ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ਵਿਚ 49.38 ਪ੍ਰਤੀਸ਼ਤ, ਆਨੰਦਪੁਰ ਸਾਹਿਬ ਵਿਚ 55.02 ਪ੍ਰਤੀਸ਼ਤ, ਫਰੀਦਕੋਟ ਵਿਚ 55.44 ਪ੍ਰਤੀਸ਼ਤ, ਫਿਰੋਜ਼ਪੁਰ ਵਿਚ 57.68 ਪ੍ਰਤੀਸ਼ਤ, ਫਤਿਹਗੜ੍ਹ ਸਾਹਿਬ ਵਿਚ 54.55 ਪ੍ਰਤੀਸ਼ਤ, ਬਠਿੰਡਾ ਵਿਚ 61 ਪ੍ਰਤੀਸ਼ਤ, ਜਲੰਧਰ ਵਿਚ 53.66 ਪ੍ਰਤੀਸ਼ਤ, ਹੁਸ਼ਿਆਰਪੁਰ ਵਿਚ 52.39 ਪ੍ਰਤੀਸ਼ਤ, ਗੁਰਦਾਸਪੁਰ ਵਿਚ 58.56 ਪ੍ਰਤੀਸ਼ਤ, ਸੰਗਰੂਰ ਵਿਚ 57.21 ਪ੍ਰਤੀਸ਼ਤ ਵੋਟਾਂ ਪੋਲ ਹੋ ਚੁੱਕੀਆਂ ਸਨ। ਦੇਰ ਰਾਤ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ।...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

Punjab News
ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

Hot News
ਸੰਗਰੂਰ, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ ਹੈ। ਇਸ ਵਾਰ ਵੀ ਕੇਂਦਰ ਸਰਕਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਉਂਦੇ ਹਨ, ਕਿਉਂਕਿ ਪੰਜਾਬ ਦੇ ਵੋਟਰ ਜਾਗਰੂਕ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਲਈ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨਗੇ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੋਣ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 25 ਦਿਨਾਂ ਵਿੱਚ 122 ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਮੈਂ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹਰ ਪਾਸੇ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ।  ਚੋਣ ਪ੍ਰਚਾਰ ਦੌਰਾਨ ਮੈਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਲੋ...