ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ ਰੱਖਿਆ ਗਿਆ ਸੀ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਨੰਬਰਿੰਗ ਡਰਾਅ 100 ਵਰਗ ਗਜ਼ ਦੇ 166 ਐਸ.ਸੀ.ਓਜ਼, 121 ਵਰਗ ਗਜ਼ ਦੇ 159 ਐਸ.ਸੀ.ਓਜ਼ ਅਤੇ 60 ਵਰਗ ਗਜ਼ ਦੀਆਂ 167 ਬੇਅ ਸ਼ਾਪਜ਼ ਲਈ ਕੱਢਿਆ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਡਰਾਅ ਜ਼ਮੀਨ ਮਾਲਕਾਂ ਨੂੰ ਵਧੇਰੇ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਵਾਸਤੇ ਨੰਬਰ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ।
ਅਲਾਟੀਆਂ ਨੂੰ ਸ਼ੁਭਕਾਮਨ...