ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 4 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2025-26 ਤਹਿਤ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕੀਤਾ। ਪਹਿਲਾਂ ਨਾਲੋਂ ਕਿਤੇ ਵੱਧ ਰਾਸ਼ੀ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਣ ਲਈ ਸੁਵਿਧਾਜਨਕ ਅਤੇ ਬਿਹਤਰ ਮਾਹੌਲ ਦੇਣ ਲਈ ਸੂਬੇ ਵਿੱਚ 3000 ਤੋਂ ਵੱਧ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ...








