ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 24 ਘੰਟਿਆਂ ਅੰਦਰ ਗ੍ਰਿਫਤਾਰ ਕਰਕੇ ਜਨਤਕ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਕੇਸ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ। ਦੱਸਣਯੋਗ ਹੈ ਕਿ ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਜਸ਼ਨਪ੍ਰੀਤ ਸਿੰਘ (22) ਅਤੇ ਇੱਕ 17 ਸਾਲਾ ਨਾਬਾਲਗ ਸ਼ਾ...