Tuesday, August 18Malwa News
Shadow

Tag: punjab news

ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ  ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

Local
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ:  ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ।                 ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱ...

ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ

Local
ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਰਿਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸੱਭਿਆਚਾਰਕ ਮੇਲੇ ਦਾ ਪੂਰਾ ਆਨੰਦ ਮਾਣਿਆ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਇਕੱਠੀਆਂ ਔਰਤਾਂ ਨਾਲ ਗਿੱਧਾ ਪਾ ਕੇ ਤੀਆਂ ਦੀ ਰੌਣਕ ਵਿੱਚ ਚਾਰ ਚੰਨ ਲਾਏ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਟੁੱਟ ਹਿੱਸਾ ਹਨ, ਜਿਨ੍...

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

Local
ਫਿਰੋਜ਼ਪੁਰ, 4 ਅਗਸਤ (     ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭ...

ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ

Breaking News
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ। ਕੈਬਿਨਟ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ਾਂ ਨੂੰ ਆਪਣੀਆਂ ਦਵਾਈਆਂ, ਟੈਸਟ ਰਿਪੋਰਟਾਂ, ਅਪਾਇੰਟਮੈਂਟ ਰਿਮਾਈਂਡਰ ਅਤੇ ਸਿਹਤ ਸਬੰਧੀ ਹੋਰ ਜਾਣਕਾਰੀਆਂ ਸਿੱਧਾ ਆਪਣੇ ਵਟਸਐਪ ’ਤੇ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਸੇਵਾ ਸਦਕਾ ਲੋਕਾਂ ਨੂੰ ਕਲੀਨਿਕਾਂ ਦੀਆਂ ਲਾਈਨਾਂ 'ਚ ਖੜ੍ਹੇ ਹੋਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਆਟੋਮੈਟਿਕ ਚੈਟਬੋਟ ਸਿਸਟਮ ਮਰੀਜ਼ਾਂ ਦੀ ਜਾਣਕਾਰੀ ਨੂੰ ਸੁਰੱਖਿਅਤ ਢੰਗ ਨਾਲ ਸੰਭਾਲੇਗਾ ਅਤੇ ਕਾਗਜ਼ੀ ਰਿਕਾਰਡ ਤੋਂ ਵੀ ਮੁਕਤੀ ਮਿਲੇਗੀ, ਜਿਸ ਨਾਲ ਜਿਥੇ ਸਮਾਂ ਬਚੇਗਾ ਉਥੇ ਕਾਰਗੁਜ਼ਾਰੀ ਵਿੱਚ ਵੀ ਤੇਜ਼ੀ ਆਵੇਗੀ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰ...

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37,085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

Breaking News
*ਚੰਡੀਗੜ੍ਹ, 3 ਅਗਸਤ* ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’ ਨਾਲ ਜੋੜਨ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਸਾਬਤ ਹੋ ਰਿਹਾ ਹੈ ਜਿੱਥੇ ਮਰੀਜ਼ਾਂ ਦਾ ਸਾਰਾ ਇਲਾਜ ਬਿਲੁਕਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ 200 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਰੇਗੀ ਜਿਸ ਨਾਲ ਸੂਬੇ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਧ ਕੇ 1081 ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਵੇਲੇ 565 ਆਮ ਆਦਮੀ ਕਲੀਨਿਕਾਂ ਪੇਂਡੂ ਇਲਾਕਿਆਂ ਵਿੱਚ ਜਦਕਿ 316 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਹਨ ਜਿੱਥੇ ਹੋਰ ਰੋਜ਼ ਲਗਪਗ 70,000 ਮਰੀਜ਼ ਆਉਂਦੇ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸ...

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

Local
ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ (        ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਅਤੇ ਬਾਂਗੋਵਾਣੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖ਼ਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਮੋਹਰੀ ਯੋਗਦਾਨ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾ...

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ

Local
ਫਾਜ਼ਿਲਕਾ  3 ਅਗਸਤ  ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਉਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨੀਕ ਅਮਲਾ ਫ਼ੀਲਡ ਵਿਚ ਜੁਟਿਆ ਹੋਇਆ ਹੈ| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ| ਤਹਿਸੀਲਦਾਰ ਫਾਜ਼ਿਲਕਾ ਸ. ਜਸਪ੍ਰੀਤ ਸਿੰਘ ਨੇ  ਪਿੰਡ ਸਾਬੂਆਣਾ, ਬਾਂਡੀ ਵਾਲਾ, ਕਬੂਲਸ਼ਾਹ, ਕੇਰੀਆਂ, ਖਿਓ ਵਾਲੀ ਢਾਬ, ਲੱਖੇ ਵਾਲੀ ਢਾਬ, ਬਾਰੇਕਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਨਹਿਰੀ ਵਿਭਾਗ ਦਾ ਸਟਾਫ ਲਗਾਤਾਰ ਰਾਹਤ ਕਾਰਜ ਦਾ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਸਟਾਫ ਫ਼ੀਲਡ ਵਿਚ ਹੈ ਤੇ ਖੇਤਾਂ ਵਿਚ ਪਾਣੀ ਜਾਣ ਨਾਲ ਜੋ ਵੀ ਨੁਕਸਾਨ ਲਗਦਾ ਹੈ, ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪਟਵਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ਾਂ ਕਾਰਨ ਪਾਣੀ ਦੀ ਆਮਦ ਡਰੇਨਾ ਵਿਚ ਸਮਰੱਥਾ ਤੋਂ ਵੱਧ ਹੋ ਗਈ ਤੇ ਕਈ ਥਾਂ ਪਾੜ ਪੈਣ ਨਾਲ ਖੇਤਾ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

Punjab Development
ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 25 30 ਸਾਲ ਤੋਂ ਸੜਕ ਦਾ ਬੁਰਾ ਹਾਲ ਸੀ, ਅੱਜ ਇਹ ਜੋ ਪੁਲ ਦਾ ਕੰਮ ਅਧੂਰਾ ਸੀ ਉਹ ਵੀ ਪੂਰਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਤਕਰੀਬਨ 100 ਕਰੋੜ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਇਆ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੜਕ ਦੇ ਖਰਾਬ ਹੋਣ ਕਾਰਨ ਬਹੁਤ ਜਿਆਦਾ ਐਕਸੀਡੈਂਟ ਹੁੰਦੇ ਸੀ ਅਤੇ ਲੋਕਾਂ ਨੂੰ ਇਸ ਸੜਕ ਤੇ ਜਾਣ ਲੱਗਿਆ ਬਹੁਤ ਜਿਆਦਾ ਮੁਸ਼ਕਿਲ ਪੇਸ਼ ਆਉਂਦੀ ਸੀ। ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਲੋਕ ਹੀ ਤੁਹਾਨੂੰ ਦੱਸਣਗੇ ਕਿ ਇਹ ਸੜਕ ਮੁਕੰਮਲ ਹੋਣ ਨਾਲ ਕਿੰਨੀ ...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ 

Local
ਫ਼ਿਰੋਜ਼ਪੁਰ 03 ਅਗਸਤ, 2025:  ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਾਰਡ ਨੰਬਰ 16, 17, 18, 19, 20, 21, 22, 23 ਅਤੇ 27 ਦੇ ਵਸਨੀਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਂਦੇ ਹੋਏ  ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ।  ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਬਣਾਉਣ ਪ੍ਰਤੀ ਵਚਨਬੱਧਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜਿਸ ਢੰਗ ਨਾਲ ਪੰਜਾਬ ਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ 'ਚ ਵਿਆਪਕ ਪੱਧਰ 'ਤੇ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ...