1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿ...





