Tuesday, November 11Malwa News
Shadow

Tag: punjab news

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

Breaking News
ਚੰਡੀਗੜ੍ਹ, 4 ਅਕਤੂਬਰ:- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਬਣਦੇ ਹਨ। ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ  ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ...
प्रदेश की ग्राम पंचायतों में चल रहे विकास कार्यो को योजनाबद्ध तरीके से समय पर करे पूरा- मुख्यमंत्री नायब सिंह सैनी

प्रदेश की ग्राम पंचायतों में चल रहे विकास कार्यो को योजनाबद्ध तरीके से समय पर करे पूरा- मुख्यमंत्री नायब सिंह सैनी

Haryana, Hindi
चण्डीगढ़, 4 अक्तूबर - हरियाणा के मुख्यमंत्री श्री नायब सिंह सैनी ने कहा कि प्रदेश की ग्राम पंचायतों में चल रहे विकास कार्यो को योजनाबद्ध तरीके से तय समय सीमा में पूरा किया जाए। साथ ही,  जन कल्याणकारी योजनाओं का लाभ धरातल पर हर पात्र व्यक्ति तक पहुंचे इसके लिए अधिकारी हर 15 दिन में विकास कार्यो की प्रगति की समीक्षा करना भी सुनिश्चित करें। मुख्यमंत्री श्री नायब सिंह सैनी आज यहां विकास एवं पंचायत विभाग और ग्रामीण विकास विभाग की विभिन्न योजनाओं को लेकर एडीसी, जिला परिषद के सीईओ, डीडीपीओ और पंचायती राज के कार्यकारी अभियंताओं के साथ समीक्षा बैठक की अध्यक्षता कर रहे थे। इस अवसर पर विकास एवं पंचायत मंत्री श्री कृष्ण लाल पंवार भी उपस्थित रहे। श्री नायब सिंह सैनी ने निर्देश दिए कि 500 वर्ग गज तक की शामलात भूमि पर अनाधिकृत रूप से निर्मित मकानों का नियमिती...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਰੂੜੇਕੇ ਅਤੇ ਧੌਲਾ ਵਿਖੇ ਕਿਸਾਨ ਮਿਲਣੀ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਰੂੜੇਕੇ ਅਤੇ ਧੌਲਾ ਵਿਖੇ ਕਿਸਾਨ ਮਿਲਣੀ

Punjab News
ਬਰਨਾਲਾ, 4 ਅਕਤੂਬਰ -ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ।  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਰੂੜੇਕੇ ਅਤੇ ਧੌਲਾ ਪਿੰਡਾਂ ਵਿਖੇ ਕਿਸਾਨਾਂ ਵੀਰਾਂ ਨਾਲ ਮਿਲਣੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਲਈ ਹੁਣ ਤੱਕ 14 ਡੰਪਿੰਗ ਸਥਾਨਾਂ ਦੀ ਚੋਣ ਕਰ ਲਈ ਗਈ ਹੈ ਜਿੱਥੇ ਕਿਸਾਨ ਵੀਰ ਆਪਣੀ ਪਰਾਲੀ ਸੰਭਾਲ ਸੱਕਦੇ ਹਨ। ਇਨ੍ਹਾਂ 'ਚ ਪਿੰਡ ਚੰਨਣਵਾਲ, ਹੰਡਿਆਇਆ, ਤਾਜੋਕੇ, ਰੂੜੇਕੇ ਖੁਰਦ, ਹਰੀਗੜ, ਕੋਟਦੂਨਾ, ਧੌਲਾ, ਗਿੱਲ ਕੋਠੇ (ਸਹਿਣਾ), ਭਦੌੜ, ਗਹਿਲ, ਭੈਣੀ ਜੱਸਾ, ਨਾਈਵਾਲਾ ਰੋਡ, ਜੋਗਾ ਜ਼ਿਲ੍ਹਾ ਮਾਨਸਾ (ਬਰਨਾਲਾ ਤੋਂ 10 ਕਿਲੋਮੀਟਰ) ਅਤੇ ਪੰਜਗਰਾਂਈ ਜ਼ਿਲ੍ਹਾ ਸੰਗਰੂਰ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਵੀਰ ਆਪਣੀ ਲੋੜ ਅਨੁਸਾਰ ਇਨ੍ਹਾਂ ਥਾਵਾਂ ਉੱਤੇ ਪਰਾਲੀ ਦੀਆਂ ਪੰਡਾਂ ਸੰਭਾਲ ਸੱਕਦੇ ਹਨ । ਇਨ੍ਹਾਂ ਥਾਵਾਂ ਉੱਤੇ ਪਰਾਲੀ ਸੰਭਾਲਣ ਲਈ ਕਿਸਾਨਾਂ ਵੱਲੋਂ ਜ਼ਿਲ...
ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣਾ ਮੁੱਖ ਟੀਚਾ—ਮੁੱਖ ਖੇਤੀਬਾੜੀ ਅਫ਼ਸਰ

ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣਾ ਮੁੱਖ ਟੀਚਾ—ਮੁੱਖ ਖੇਤੀਬਾੜੀ ਅਫ਼ਸਰ

Local
ਮਾਨਸਾ, 04 ਅਕਤੂਬਰ:-      ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਦੇ ਟੀਚੇ ਦੀ ਲਗਾਤਾਰਤਾ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਕੋਟ ਧਰਮੂ, ਭਾਈ ਦੇਸਾ, ਦਿਆਲਪੁਰਾ, ਅਤਲਾ ਖੁਰਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ।ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਜਿਲ੍ਹੇ ਦੇ ਕਿਸਾਨਾਂ ਨੂੰ  ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ, ਪੰਚਾਇਤਾਂ ਨਾਲ ਮੀਟਿੰਗਾਂ, ਜਾਗਰੂਕਤਾ ਵੈਨਾਂ ਅਤੇ ਪੰਫਲੈਟ ਰਾਹੀਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹਨਾਂ ਕੈਂਪਾਂ ਵਿੱਚ ਅਧਿਕਾਰੀਆਂ ਵੱਲੋਂ ਸਰਕਾਰ ਦੁਆਰਾ ਕਿਸਾਨਾਂ ਨੂੰ ਸਬਸਿਡੀ *ਤੇ ਦਿੱਤੀ ਗਈ ਮਸ਼ੀਨਰੀ ਜਿਵੇਂ ਕਿ ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਹੈਪੀ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਸਬੰਧੀ ਤਕਨੀਕੀ ਗਿਆਨ ਦਿੱਤਾ ਗਿਆ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ...
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ

Local
ਫ਼ਿਰੋਜ਼ਪੁਰ 4 ਅਕਤੂਬਰ 2025.-             ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਅਮਿਤ ਸਰੀਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ 'ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮੱਗਰੀ, ਨੂੰ ਜੇਲ੍ਹ ਵਿੱਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ ਸਿੱਧੇ ਜਾਂ ਅਸਿੱਧੇ ਤੌਰ 'ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਾਨੂੰਨੀ ਤੌਰ 'ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਵਿੱਚ ਲਾਗੂ ਹੋਣ ਵਾਲੀਆਂ ਵਸਤੂਆਂ, ਸਮੱਗਰੀ ਤੇ ਉਪਕਰਣ ਤੋਂ ਇਲਾਵਾ ਜੋ ਵਸਤਾਂ/ ਸਮੱਗਰੀ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਵਰਜਿਤ ਹਨ, ਦੇ ਦਾਖਲੇ ਨਾਲ ਇਨ...
ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ

ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ

Local
ਮਾਲੇਰਕੋਟਲਾ, 04 ਅਕਤੂਬਰ –                     ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਨਵਾਂ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ,ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ਵਿੱਚ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ ਵਾਤਾਵਰਣ ਬਚਾਉਣ ਲਈ ਪ੍ਰੇਰਿਤ ਕਰਨਾ ਅਤੇ ਅੱਗ ਰਹਿਤ ਜ਼ਿਲ੍ਹਾ ਬਣਾਉਣਾ ਹੈ।                  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਪਿੰਡ ਗੁਆਰਾ ਦੀ ਸੱਥ ਵਿੱਚ ਸਿੱਧੀ ਭਾਗੀਦਾਰੀ ਕਰਕੇ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਵੇਰ ਤੇ ਸ਼ਾਮ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਸਮਝਾ ਰਹੀਆਂ ਹਨ।                  ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜ...
ਨਸ਼ੇ ਦੇ ਦਾਨਵ’ ਦਾ ਅੰਤ : ਦੁਸਹਿਰੇ ‘ਤੇ ਸਾੜਿਆ ਨਸ਼ਿਆਂ ਦਾ ਪੁਤਲਾ , ਮਾਨ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਸਮਰਥਨ ਵਿੱਚ ਪੰਜਾਬ ਪੁਲਿਸ ਵੱਲੋਂ ਹੋਈ ਤੇਜ਼ ਕਾਰਵਾਈ

ਨਸ਼ੇ ਦੇ ਦਾਨਵ’ ਦਾ ਅੰਤ : ਦੁਸਹਿਰੇ ‘ਤੇ ਸਾੜਿਆ ਨਸ਼ਿਆਂ ਦਾ ਪੁਤਲਾ , ਮਾਨ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੇ ਸਮਰਥਨ ਵਿੱਚ ਪੰਜਾਬ ਪੁਲਿਸ ਵੱਲੋਂ ਹੋਈ ਤੇਜ਼ ਕਾਰਵਾਈ

Hot News
ਚੰਡੀਗੜ੍ਹ, 4 ਅਕਤੂਬਰ : ਦੁਸਹਿਰੇ ਦੇ ਸ਼ੁਭ ਮੌਕੇ 'ਤੇ, ਪੰਜਾਬ ਨੇ ਇੱਕ ਅਜਿਹਾ ਪੁਤਲਾ ਸਾੜਿਆ ਜਿਸਨੇ ਨਾ ਸਿਰਫ਼ ਕਾਗਜ਼ ਅਤੇ ਬਾਂਸ ਨੂੰ ਸੁਆਹ ਕਰ ਦਿੱਤਾ, ਸਗੋਂ ਹਜ਼ਾਰਾਂ ਪਰਿਵਾਰਾਂ ਦੇ ਸਾਲਾਂ ਦੇ ਦਰਦ ਨੂੰ ਵੀ ਖਤਮ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਨਿਰਦੇਸ਼ਾਂ 'ਤੇ, ਪੰਜਾਬ ਪੁਲਿਸ ਨੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਨਾਲ ਇੱਕ ਹੋਰ ਭਿਆਨਕ ਦਾਨਵ ਖੜ੍ਹਾ ਕੀਤਾ: 'ਨਸ਼ੇ ਦਾ ਦਾਨਵ'। ਇਹ ਪੁਤਲਾ ਸਾੜਨਾ ਸਿਰਫ਼ ਇੱਕ ਸਰਕਾਰੀ ਸਮਾਗਮ ਨਹੀਂ ਸੀ, ਸਗੋਂ ਜਵਾਨੀ ਦੀ ਬਰਬਾਦੀ ਵਿਰੁੱਧ ਪੁਲਿਸ ਫੋਰਸ ਵੱਲੋਂ ਇੱਕ ਭਾਵਨਾਤਮਕ ਰੋਸ ਸੀ। ਜਦੋਂ ਜਲੰਧਰ ਅਤੇ ਰਾਜ ਦੇ ਕਈ ਹਿੱਸਿਆਂ ਵਿੱਚ ਇਸ ਚੌਥੇ, ਸਭ ਤੋਂ ਭਿਆਨਕ ਦਾਨਵ ਦਾ ਪੁਤਲਾ ਸਾੜਿਆ ਗਿਆ, ਤਾਂ ਇਹ ਸਿਰਫ਼ ਇੱਕ ਧਾਰਮਿਕ ਰਸਮ ਨਹੀਂ ਸੀ, ਸਗੋਂ ਪੁਲਿਸ ਫੋਰਸ ਦੇ ਅੰਦਰ ਇੱਕ ਭਾਵਨਾਤਮਕ ਵਿਸਫੋਟ ਸੀ। ਪੁਲਿਸ ਅਧਿਕਾਰੀਆਂ ਲਈ, ਜੋ ਰੋਜ਼ਾਨਾ ਨੌਜਵਾਨਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਤੋਂ ਦੁਖੀ ਹੋ ਕੇ ਮਰਦੇ ਦੇਖਦੇ ਹਨ, ਇਹ ਪੁਤਲਾ ਸਾੜਨਾ ਜੰਗ ਦੇ ਅੰਤਿਮ ਐਲਾਨ ਤੋਂ ਘੱਟ ਨਹੀਂ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਭਾਵੁਕ ਹੋ ਕੇ ਬੋਲੇ, ...
ਪੰਜਾਬ ਦੇ ਸਕੂਲ ਆਫ਼ ਐਮੀਨੈਂਸ ਵਿੱਚ MiG-21 ਜੈੱਟ! ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ‘ਮਿਸਾਇਲ’ ਵਰਗੀ ਉਡਾਣ, ਦੇਸ਼ਭਗਤੀ ਦਾ ਜਜ਼ਬਾ ਹੋਵੇਗਾ ਬੁਲੰਦ- ਮੰਤਰੀ ਬੈਂਸ

ਪੰਜਾਬ ਦੇ ਸਕੂਲ ਆਫ਼ ਐਮੀਨੈਂਸ ਵਿੱਚ MiG-21 ਜੈੱਟ! ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੇਗੀ ‘ਮਿਸਾਇਲ’ ਵਰਗੀ ਉਡਾਣ, ਦੇਸ਼ਭਗਤੀ ਦਾ ਜਜ਼ਬਾ ਹੋਵੇਗਾ ਬੁਲੰਦ- ਮੰਤਰੀ ਬੈਂਸ

Punjab Development
ਚੰਡੀਗੜ੍ਹ, 4 ਅਕਤੂਬਰ : ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਇਤਿਹਾਸ ਦੇ ਖੰਭਾਂ ’ਤੇ ਉਡਾਣ ਭਰਨਗੇ, ਜਿੱਥੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ਭਗਤੀ ਦੀ ਪ੍ਰੇਰਨਾ ਅਤੇ ਟੈਕਨੋਲੋਜੀ ਦੀ ਦੁਨੀਆਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਸਿੱਖਿਆ ਵਿੱਚ ਕ੍ਰਾਂਤੀ ਆ ਰਹੀ ਹੈ, ਉੱਥੇ ਹੀ ਹੁਣ ਵਿਦਿਆਰਥੀਆਂ ਨੂੰ ਸਿੱਧੇ ਦੇਸ਼ ਦੀ ਰੱਖਿਆ ਅਤੇ ਉੱਚ ਤਕਨੀਕ ਨਾਲ ਜੋੜਨ ਦੀ ਇੱਕ ਇਤਿਹਾਸਕ ਪਹਿਲ ਕੀਤੀ ਗਈ ਹੈ। ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ (IAF) ਮੁਖੀ, ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ, ਦੇਸ਼ ਦੀ ਰੱਖਿਆ ਲਈ ਸਮਰਪਿਤ ਰਹੇ ਰਿਟਾਇਰ MiG-21 ਲੜਾਕੂ ਜਹਾਜ਼ਾਂ ਨੂੰ ਰਾਜ ਦੇ ਸਕੂਲਾਂ ਵਿੱਚ ਪ੍ਰਦਰਸ਼ਨੀ ਲਈ ਸਥਾਪਤ ਕਰਨ ਦਾ ਪ੍ਰਸਤਾਵ ਰੱਖਿਆ ਹੈ, ਤਾਂ ਜੋ ਲੱਖਾਂ ਵਿਦਿਆਰਥੀ ਰੱਖਿਆ ਅਤੇ ਇੰਜੀਨੀਅਰਿੰਗ ਵਿੱਚ ਆਪਣੇ ਕਰੀਅਰ ਦੀ ‘ਪਹਿਲੀ ਉਡਾਣ’ ਭਰ ਸਕਣ। ਸਰਦਾਰ ਬੈਂਸ ਨੇ IAF ਮੁਖੀ ਤੋਂ ਬੇਨਤੀ ਕੀਤੀ ਹੈ ਕਿ ਪੰਜ ਮਿਗ-21 ਜੈੱਟ ਨੂੰ ਲੁਧਿਆਣਾ, ਅਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖੜੜ...
ਕੀਰਤਪੁਰ ਸਾਹਿਬ ਤੋ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ ਸੜਕ ਦੀ ਮੁਰੰਮਤ ਦਾ ਕੰਮ ਸੁਰੂ- ਹਰਜੋਤ ਬੈਂਸ

ਕੀਰਤਪੁਰ ਸਾਹਿਬ ਤੋ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ ਸੜਕ ਦੀ ਮੁਰੰਮਤ ਦਾ ਕੰਮ ਸੁਰੂ- ਹਰਜੋਤ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 04 ਅਕਤੂਬਰ ()-ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਲਗਾਤਾਰ ਮਨਿਸਟਰੀ ਆਫ ਰੋਡ ਐਡ ਟਾਸਪੋਰਟੇਸ਼ਨ ਵਿਭਾਗ ਤੋਂ ਕੀਰਤਪੁਰ ਸਾਹਿਬ-ਮਹਿਤਪੁਰ ਹਿਮਾਚਲ ਪ੍ਰਦੇਸ਼ ਹੱਦ ਤੱਕ ਨੈਸ਼ਨਲ ਹਾਈਵੇ ਦੀ ਮੁਰੰਮਤ ਦੀ ਮੰਗ ਰੱਖੀ ਜਾ ਰਹੀ ਸੀ। ਉਨ੍ਹਾਂ ਦੀ ਮੰਗ ਨੂੰ ਹੁਣ ਬੂਰ ਪੈ ਗਿਆ ਹੈ ਅਤੇ ਬੀਤੇ ਕੱਲ ਕੀਰਤਪੁਰ ਸਾਹਿਬ ਤੇ ਮਹਿਤਪੁਰ (ਹਿਮਾਚਲ ਪ੍ਰਦੇਸ਼ ਹੱਦ) ਤੱਕ ਨੈਸ਼ਨਲ ਹਾਈਵੇ ਦੀ ਮੁਰੰਮਤ ਦਾ ਕੰਮ ਸੁਰੂ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਨੈਸ਼ਨਲ ਹਾਈਵੇ ਦੀ ਮੁਰੰਮਤ ਦਾ ਕੰਮ ਸੁਰੂ ਹੋਣ ਤੇ ਹਰਜੋਤ ਬੈਂਸ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਡੇ ਹਲਕਾ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਾਰ ਵਾਰ ਕੇਂਦਰ ਦੇ ਵਿਭਾਗ ਕੋਲ ਇਹ ਮਸਲਾ ਰੱਖਿਆ ਗਿਆ, ਪਹਿਲਾ ਇਸ ਦੀ ਪ੍ਰਵਾਨਗੀ ਮਾਰਚ 2025 ਤੋ ਪਹਿਲਾ ਮਿਲਣ ਦੀ ਸੰਭਾਵਨਾ ਸੀ, ਪ੍ਰੰਤੂ ਵਿਭਾਗ ਦੀ ਢਿੱਲੀ ਕਾਰਗੁਜਾਰੀ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਰਹੇ ਅਤੇ ਸੜਕ ਉਤੇ ਡੂਘੇ ਟੋਏ ਪੈਣ ਕਾਰਨ ਵਾਹਨ ਚਾਲਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋ ਇਲਾਵਾ ਵੱਡੇ ਵੱਡੇ ਟੋਏ ਅਕਸਰ ਹੀ ਹ...
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

Hot News
ਚੰਡੀਗੜ੍ਹ, 3 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਅੱਜ ਇੱਥੇ ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ...