ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ
ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ।
ਸ਼ਨਿੱਚਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ, ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ?&...








