ਬਿਜਲੀ ਖਪਤਕਾਰਾਂ ਨੂੰ ਪੀ.ਐਸ.ਪੀ.ਸੀ.ਐਲ ਵੱਲੋਂ ਸ਼ੁਰੂ ਕੀਤੀ ਇਸ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ, 24 ਸਤੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ 'ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛ...








