ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਹੁਸ਼ਿਆਰਪੁਰ, 31 ਜੁਲਾਈ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੜਕੀ ਆਵਾਜਾਈ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹੁਸ਼ਿਆਰਪੁਰ ਤੋਂ ਟਾਂਡਾ ਰੋਡ ਦੇ ਨਿਰਮਾਣ ਕਾਰਜ ਨੂੰ ਜਲਦ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਿਸ ‘ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ।
ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਸੜਕ, ਜਿਸ ਦੀ ਲੰਬਾਈ ਜਿਸਦੀ ਲੰਬਾਈ 27.9 ਕਿਲੋਮੀਟਰ ਹੈ, ਦੇ ਨਿਰਮਾਣ ’ਤੇ 28.86 ਕਰੋੜ ਦੀ ਲਾਗਤ ਹੋਵੇਗੀ । ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਮੁਲਾਕਾਤ ਮੌਕੇ ਹੁਸ਼ਿਆਰਪੁਰ-ਜਾਲੰਧਰ ਰੋਡ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਇਸ ਸੜਕ ਦਾ ਰੁਕਿਆ ਪਿਆ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਹੁਸ਼ਿਆਰਪੁਰ-ਜਲੰਧਰ ਰ...