Tuesday, August 18Malwa News
Shadow

Tag: punjab news

24 ਪੰਜਾਬ ਬਟਾਲੀਅਨ ਐਨਸੀਸੀ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਮਹਿਦੀਪੁਰ ਵਿਖੇ ਕਰਵਾਇਆ ਗਿਆ ‘ਵਾਈਬ੍ਰੈਂਟ ਵਿਲੇਜ ਪ੍ਰੋਗਰਾਮ’

Local
ਤਰਨ ਤਾਰਨ, 30 ਜੁਲਾਈ : ਐਨਸੀਸੀ ਜੀਪੀ ਅੰਮ੍ਰਿਤਸਰ ਦੀ ਅਗਵਾਈ ਹੇਠ 24 ਪੰਜਾਬ ਬਟਾਲੀਅਨ ਐਨਸੀਸੀ, ਅੰਮ੍ਰਿਤਸਰ ਨੇ 30 ਜੁਲਾਈ 2025 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਹਿਦੀਪੁਰ ਵਿੱਚ ਇੱਕ "ਵਾਈਬ੍ਰੈਂਟ ਵਿਲੇਜ ਪ੍ਰੋਗਰਾਮ" ਕਰਵਾਇਆ। ਪ੍ਰੋਗਰਾਮ ਵਿੱਚ 52 ਐਨਸੀਸੀ ਕੈਡਿਟਾਂ, ਸਰਕਾਰੀ ਮਿਡਲ ਸਕੂਲ ਮਹਿਦੀਪੁਰ ਦੇ 68 ਸਕੂਲੀ ਬੱਚਿਆਂ ਅਤੇ ਲਗਭਗ 200 ਪਿੰਡ ਵਾਸੀਆਂ ਦੇ ਨਾਲ-ਨਾਲ ਏਐਨਓ, ਇੰਸਟ੍ਰਕਟਰਾਂ ਅਤੇ ਬਟਾਲੀਅਨ ਦੇ ਪ੍ਰਸ਼ਾਸਨਿਕ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਪੀਜੀਐਮਈ ਦੇ ਹਿੱਸੇ ਵਜੋਂ ਪਿੰਡ ਵਿੱਚ "ਨਸ਼ਾ ਮੁਕਤ ਭਾਰਤ" 'ਤੇ ਇੱਕ ਰੈਲੀ ਕੱਢੀ ਗਈ, ਜਿਸ ਵਿੱਚ ਨੌਜਵਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਗਿਆ। "ਸਹਿਜੜਾ ਦੀ ਲੜਾਈ- 1971" 'ਤੇ ਪਿੰਡ ਵਿੱਚ ਜੰਗੀ ਯਾਦਗਾਰ ਦੀ ਸਫਾਈ ਕੀਤੀ ਗਈ ਅਤੇ 24 ਪੰਜਾਬ ਬਟਾਲੀਅਨ ਦੇ ਕਰਨਲ ਪੀਐਸ ਆਰਆਈਏਆਰ ਕਮਾਂਡਿੰਗ ਅਫਸਰ ਦੁਆਰਾ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਭਾਗ ਲੈਣ ਲਈ ਕਬੱਡੀ ਅਤੇ ਖੋ-ਖੋ ਵਰਗੇ ਕਈ ਖੇਡ ਮੁਕਾਬਲੇ ਕਰਵਾਏ ਗਏ। ਬਟਾਲੀਅਨ ਦੇ ਸਬ ਗੁਰਬਚਨ ਸਿੰਘ ਨੇ ਬੱਚਿਆਂ ਅਤੇ ਪਿੰਡ ਵਾ...

ਜਵਾਹਰ ਨਵੋਦਿਆ ਵਿਦਿਆਲਿਆ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਅਧਿਸੂਚਨਾ ਜਾਰੀ

Local
ਲੁਧਿਆਣਾ, 30 ਜੁਲਾਈ (000) - ਜਵਾਹਰ ਨਵੋਦਿਆ ਵਿਦਿਆਲਿਆ ਲੁਧਿਆਣਾ ਵਿੱਚ ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ। ਦਾਖਲਾ ਫਾਰਮ ਭਰਨ ਦੀ ਅੰਤਿਮ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਹੈ ਜਦਕਿ 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਵੇ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਕ੍ਰਮਵਾਰ ਅੱਠਵੀਂ/ਦਸਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 01 ਮਈ 2011 ਤੋਂ 31 ਜੁਲਾਈ 2013 ਦੇ ਵਿਚਕਾਰ ਹੋਣਾ ਚਾਹੀਦਾ ਹੈ ਜਦਕਿ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਵਿਦਿਆਰਥੀ ਦਾ ਜਨਮ 01 ਜੂਨ 2009 ਤੋਂ 31 ਜੁਲਾਈ 2011 ਦੇ ਵਿਚਕਾਰ ਲਾਜ਼ਮੀ ਹੈ। ਚਾਹਵਾਨ ਉਮੀਦਵਾਰ ਵੈਬਸਾਈਟ https://cbseitms.nic.in/2024/nvsix_9,  https://cbseitms.nic...

ਨੰਗਲ ਇਲਾਕੇ ਲਈ ਵੱਡੀ ਖੁਸ਼ਖਬਰੀ, ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਨੰਗਲ ਨੂੰ ਨਵਾ ਬਲਾਕ ਬਣਾਇਆ

Local
ਨੰਗਲ 30 ਜੁਲਾਈ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਖੁਸ਼ੀ ਸਾਝੀ ਕਰਦੇ ਹੋਏ ਦੱਸਿਆ ਹੈ ਕਿ ਅੱਜ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਨੰਗਲ ਨੂੰ ਨਵਾ ਵੱਖਰਾ ਬਲਾਕ ਬਣਾਇਆ ਗਿਆ ਹੈ। ਇਸ ਫੈਸਲੇ ਨਾਲ ਨੰਗਲ ਦੇ ਨਾਲ ਲੱਗਦੇ ਪੇਂਡੂ ਇਲਾਕਿਆਂ ਵਿੱਚ ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਵਿੱਚ ਕਾਫੀ ਲਾਭ ਮਿਲੇਗਾ।      ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਸ.ਬੈਂਸ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼- ਪੰਜਾਬ ਦੀ ਹੱਦ ਨਾਲ ਲੱਗਦੇ ਬਹੁਤ ਸਾਰੇ ਪਿੰਡ ਪੰਜਾਬ ਸਰਕਾਰ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਦਾ ਲਾਭ ਲੈਣ ਵਿੱਚ ਦੇਰੀ ਤੋ ਪ੍ਰਭਾਵਿਤ ਹੁੰਦੇ ਸਨ। ਅਸੀ ਇਹ ਉਪਰਾਲਾ ਕੀਤਾ ਹੈ ਕਿ ਨੰਗਲ ਇਲਾਕੇ ਦੇ ਇਨ੍ਹਾਂ ਪਿੰਡਾਂ ਭੰਗਲ, ਮਹਿੰਦਪੁਰ, ਖੇੜਾ ਕਲਮੋਟ, ਲੋਅਰ ਮਜਾਰੀ ਅਤੇ ਨਾਨਗਰਾਂ ਵਰਗੇ ਬਹੁਤ ਸਾਰੇ ਦੂਰ ਦੂਰਾਂਡੇ ਦੇ ਪਿੰਡ ਹੁਣ ਵਿਕਾਸ ਦੀ ਸੁਸਤ ਰਫਤਾਰ ਤੋਂ ਦੂਰ ਹੋ ਜਾਣਗੇ ਅਤੇ ਇੱਥੇ ਸਰਕਾਰ ਦੇ ਵਿਕਾਸ ਅਤੇ ਸਾਰੀਆਂ ਯੋਜਨਾਵਾਂ ਦਾ ਲਾਭ ਸਮੇਂ ਸਿ...

ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਆਮ ਆਦਮੀ ਪਾਰਟੀ’ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਹੋਰ ਭਾਈਵਾਲ ਰਾਜਾਂ ਵੱਲੋਂ ਸੂਬੇ ਨੂੰ ਲੰਬੇ ਸਮੇਂ ਤੋਂ ਬਕਾਇਆ ਬਕਾਏ ਦੀ ਵਸੂਲੀ ਲਈ ਜ਼ੋਰਦਾਰ ਢੰਗ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਰਾਜ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਬੀਬੀਐਮਬੀ ਦੇ ਅੰਦਰ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਨੇ ਦੂਜੇ ਰਾਜਾਂ ਨੂੰ ਆਪਣੇ ਨਿਰਧਾਰਤ ਹਿੱਸੇ ਤੋਂ ਵੱਧ ਪਾਣੀ ਪ੍ਰਾਪਤ ਕਰਨ ਅਤੇ ਬਣਦੀਆਂ ਦੇਣਦਾਰੀਆਂ ਦਾ ਸਮੇਂ ਸਿਰ ਭੁਗਤਾਨ ਨਾ ਕਰਨ ਦੀ ਖੁੱਲ੍ਹ ਦਿੱਤੀ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨ੍ਹਾਂ ਰਾਜਾਂ ਵੱਲ ਬਕਾਇਆ ਹੈ ਨਾਲ ਇਨ੍ਹਾਂ ਮਹੱਤਵਪੂਰਨ ਮੁੱਦਿਆਂ ਨੂੰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਬੀਬੀਐਮਬੀ ਦੇਣਦਾਰੀ, ਜੋ ਕਿ 113.24 ਕਰੋੜ ਰੁਪਏ ਹੈ, ਹੁ...

ਡਾ. ਰਵਜੋਤ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ‘ਤੇ ਜੂਨੀਅਰ ਇੰਜੀਨੀਅਰ ਅਤੇ ਸੈਨਟਰੀ ਇੰਸਪੈਕਟਰ ਮੁਅੱਤਲ ਕਰਨ ਦੇ ਆਦੇਸ਼

Hot News
 ਮੋਰਿੰਡਾ, 30 ਜੁਲਾਈ: ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਦੋਹਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ 'ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਇਹ ਦੇਖਣ ਵਿੱਚ ਆਇਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ਵਿੱਚ ਹਰ ਵਾਰਡ 'ਚ ਇਧਰ-ਉਧਰ  ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਿਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫਾਈ ਪ੍ਰਣਾਲੀ ਵਿੱਚ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰ...

ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 30 ਜੁਲਾਈ: ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੇਵਾ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪ ਕੇ ਅੱਜ ਵੱਡਾ ਤੋਹਫ਼ਾ ਦਿੱਤਾ। ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਸਾਰੇ ਕਾਨੂੰਨੀ ਤੇ ਪ੍ਰਸ਼ਾਸਕੀ ਅੜਿੱਕੇ ਦੂਰ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰ ਕੇ ਇਨ੍ਹਾਂ ਨਾਲ ਲੱਗਿਆ ਕੰਟਰੈਕਟ ਦਾ ਸ਼ਬਦ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੇ ਬੇਸ਼ਕੀਮਤੀ ਸਾਲ ਸਰਕਾਰ ਦੀ ਸੇਵਾ ਵਿੱਚ ਦੇਣ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਨਾਮ ਨਾਲ ਤੋਂ ਕੰਟਰੈਕਟ ਸ਼ਬਦ ਹਮੇਸ਼ਾ ਲਈ ਕੱਢਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕ...

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 30 ਜੁਲਾਈ : ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਬਲਾਕਾਂ ਨੂੰ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾ ਸਕੇ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਿਆਪਕ ਸੁਧਾਰ ਹੋਵੇਗਾ।ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਕਿਹਾ ਕਿ ਵਿਕਾਸ ਬਲਾਕਾਂ ਦੇ ਅਧਿਕਾਰ ਖੇਤਰ ਨੂੰ ਸਬੰਧਤ ਜ਼ਿਲ੍ਹਾ ਸੀਮਾਵਾਂ ਦੇ ਅਨੁਸਾਰ ਲਿਆਉਣ ਲਈ ਪੁਨਰਗਠਨ ਕੀਤਾ ਗਿਆ ਹੈ ਜਿਸ ਨਾਲ ਸੰਗਰੂਰ, ਮਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। ਇਸ ਪੁਨਰਗਠਨ ਦਾ ਉਦੇਸ਼ ਬਲਾਕ-ਪੱਧਰੀ ਅਤੇ ਜ਼ਿਲ੍ਹਾ-ਪੱਧਰੀ ਪ੍ਰਸ਼ਾਸਨ ਵਿਚਕਾਰ...
ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

Hot News
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ 22.26 ਲੱਖ ਮਸਨੂਈ ਗਰਭਧਾਰਨ ਕਰਵਾ ਕੇ ਮਹੱਤਵਪੂਰਨ ਪ੍ਰਗਤੀ ਹਾਸਲ ਕੀਤੀ, ਜਿਸ ਵਿੱਚ 18.50 ਲੱਖ ਸੀਮਨ ਸਟ੍ਰਾਅ (ਗਾਵਾਂ ਲਈ 6.47 ਲੱਖ ਅਤੇ ਮੱਝਾਂ ਲਈ 12.03 ਲੱਖ) ਦਾ ਉਤਪਾਦਨ ਵੀ ਕੀਤਾ ਗਿਆ। ਅੱਜ ਇੱਥੇ ਕਿਸਾਨ ਭਵਨ ਵਿਖੇ "ਪਸ਼ੂਆਂ ਦੇ ਪਾਲਣ-ਪੋਸ਼ਣ, ਵਾਰ-ਵਾਰ ਪ੍ਰਜਨਨ ਅਤੇ ਬਿਮਾਰੀ ਦੇ ਕੰਟਰੋਲ ਲਈ ਨਵੀਨਤਾਕਾਰੀ ਪਹੁੰਚ" ਵਿਸ਼ੇ 'ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉੱਚ ਜੈਨੇਟਿਕ ਯੋਗਤਾ ਵਾਲੀਆਂ ਵੱਛੀਆਂ ਪੈਦਾ ਕਰਨ ਲਈ 3.75 ਲੱਖ ਫ੍ਰੋਜ਼ਨ ਸੈਕਸਡ ਸੀਮਨ ਖਰੀਦੇ ਗਏ ਤਾਂ ਜੋ ਅਵਾਰਾ ਪਸ਼ੂਆਂ ਦੀ ਗਿਣਤੀ ਘਟਾਉਣ ਅਤੇ ਕਿਸਾਨਾਂ ਦਾ ਕੱਟਿਆਂ ਤੇ ਵੱਛਿਆਂ ਦੇ ਪਾਲਣ-ਪੋਸ਼ਣ ਉੱਤੇ ਹੋਣ ਵਾਲੇ ਖਰਚ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪਸ਼ੂ ਪਾਲਣ ਵਿਭਾਗ ਵੱਲੋਂ ਉੱਚ-ਗੁਣਵੱਤਾ ਵ...

ਮੀਤ ਹੇਅਰ ਨੇ ਸੰਸਦ ਵਿੱਚ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ ਚੁੱਕਿਆ

Hot News
ਨਵੀਂ ਦਿੱਲੀ, 30 ਜੁਲਾਈ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਿਫ਼ਰ ਕਾਲ ਵਿੱਚ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਕੋਲ ਮੰਗ ਕੀਤੀ ਕਿ ਇਕ ਸਮਾਨ ਕੈਮੀਕਲ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕੀਤੀ ਜਾਵੇ। ਮੀਤ ਹੇਅਰ ਨੇ ਸਿਫ਼ਰ ਕਾਲ ਵਿੱਚ ਸਿਹਤ ਨਾਲ ਜੁੜਿਆਂ ਇੱਕ ਅਹਿਮ ਮਾਮਲਾ ਉਠਾਉਂਦਿਆਂ ਕਿਹਾ ਕਿ ਡਰੱਗ ਪ੍ਰਾਈਸ ਕੰਟਰੋਲ ਆਰਡਰ (ਡੀ.ਪੀ.ਸੀ.ਓ.) 2013 ਦੇ ਕਾਨੂੰਨ ਤਹਿਤ ਕੁਝ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਉਤੇ ਕੰਟਰੋਲ ਕੀਤਾ ਜਾ ਰਿਹਾ ਹੈ ਪ੍ਰੰਤੂ ਜਿਹੜੀਆਂ ਦਵਾਈਆਂ ਦੀ ਜ਼ਿਆਦਾ ਵਰਤੋਂ ਹੁੰਦੀ ਹੈ, ਉਹ ਬਲੱਬ ਪ੍ਰੈਸ਼ਰ, ਸ਼ੂਗਰ ਆਦਿ ਲਈ ਵਰਤੀਆਂ ਜਾਂਦੀਆਂ। ਇਨ੍ਹਾਂ ਉਪਰ ਕੀਮਤਾਂ ਦਾ ਕੰਟਰੋਲ ਨਹੀਂ ਹੈ। ਇਨ੍ਹਾਂ ਬਿਮਾਰੀ ਦੇ ਇਲਾਜ ਵਾਸਤੇ ਇਕ ਸਮਾਨ ਕੈਮੀਕਲ ਦੇ ਸੁਮੇਲ ਵਾਲੀਆਂ ਦਵਾਈਆਂ ਵੱਖ-ਵੱਖ ਕੰਪਨੀਆਂ ਵੱਲੋਂ ਬਣਾਈਆਂ ਜਾ ਰਹੀਆਂ ਹਨ ਪਰ ਦਵਾਈਆਂ ਦੀ ਕੀਮਤ ਵੀ ਵੱਖੋ-ਵੱਖਰੀ ਹੈ। ਮੀਤ ਹੇਅਰ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਦਾ ਸਾਂਝਾ ਮਸਲਾ ਹੈ ਜਿੱਥੇ ਦਵਾਈਆਂ ਦੀ ਵੱਧ ਕੀਮਤ ਨਾਲ...

ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

Hot News
ਚੰਡੀਗੜ੍ਹ, 30 ਜੁਲਾਈ: ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ (ਐਨ.ਸੀ.ਜੀ.ਜੀ.) ਦੇ ਇੱਕ ਉੱਚ-ਪੱਧਰੀ ਵਫ਼ਦ ਨੇ  ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ  ਦਾ ਦੌਰਾ ਕੀਤਾ, ਜੋ ਕਿ ਭਾਰਤ ਦੇ ਰਾਈਟ ਟੂ ਸਰਵਿਸ (ਆਰ.ਟੀ.ਐਸ) ਲਾਗੂਕਰਨ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਭਾਰਤ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਧੀਨ ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਡਾ. ਸੁਰੇਂਦਰ ਕੁਮਾਰ ਬਾਗੜੇ, ਆਈ.ਏ.ਐਸ. ਦੀ ਅਗਵਾਈ ਹੇਠ ਵਫਦ ਵੱਲੋਂ ਕੀਤੀ ਗਈ ਇਹ ਰਣਨੀਤਕ ਸ਼ਮੂਲੀਅਤ, ਨਾਗਰਿਕ-ਕੇਂਦਰਿਤ ਸ਼ਾਸਨ ਮਾਡਲਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇਸ ਮਹੱਤਵਪੂਰਨ ਮੀਟਿੰਗ ਨੇ ਸੀਨੀਅਰ ਪ੍ਰਸ਼ਾਸਕੀ ਆਗੂਆਂ ਨੂੰ ਇੱਕ ਮੰਚ 'ਤੇ ਲਿਆਂਦਾ ਜਿਨ੍ਹਾਂ ਵਿੱਚ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ  ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ, ਆਈ.ਏ.ਐਸ. (ਰਿਟਾ) , ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ, ਪੀ.ਸੀ.ਐਸ. ਅਤੇ ਕਮਿਸ਼ਨ ਦੇ ਗਵਰਨੈਂਸ ਫੈਲੋ ਮਿਸ ਸ਼ਿਵਾਨੀ ਸ਼ਾਮਲ ਸਨ। ਇਸ ਉੱਚ-ਪੱਧਰੀ ਗੱਲਬਾਤ ਦੌਰਾਨ ਬਿਹਤਰ ਸ਼ਾਸਨ ਅਭਿਆਸਾਂ...