Tuesday, August 18Malwa News
Shadow

Tag: punjab news

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ

Hot News
ਚੰਡੀਗੜ੍ਹ, 30 ਜੁਲਾਈ: ਕੈਂਸਰ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ), ਇੰਡੀਆ ਦੇ ਨਾਲ ਤਾਲਮੇਲ ਰਾਹੀਂ ਬਠਿੰਡਾ, ਐਸਏਐਸ ਨਗਰ (ਮੋਹਾਲੀ) ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਅਤੇ ਲੋਕ-ਕੇਂਦਰਿਤ ਕੈਂਸਰ ਕੇਅਰ ਪਾਇਲਟ ਪ੍ਰੋਜੈਕਟ ' ਮਿਸ਼ਨ ਉਮੀਦ ' ਸ਼ੁਰੂ ਕੀਤਾ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਅਤੇ ਭਾਰਤ ਵਿੱਚ ਡਬਲਿਊਐਚਓ ਦੇ ਨੁਮਾਇੰਦੇ  ਡਾ. ਰੋਡਰਿਕੋ ਐਚ. ਓਫਰਿਨ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ, ਜੋ ਕਿ ਕੈਂਸਰ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਸਾਰਿਆਂ ਲਈ ਤੁਰੰਤ, ਸਮਾਨ ਅਤੇ ਮਿਆਰੀ ਇਲਾਜ ਯਕੀਨੀ ਬਣਾਉਣ ਲਈ ਰਾਜ ਦੀ ਵਚਨਬੱਧਤਾ ਤਹਿਤ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਹ ਮੋਹਰੀ ਪਹਿਲਕਦਮੀ ਵਿਕੇਂਦਰੀਕ੍ਰਿਤ ਅਤੇ ਪ੍ਰਣਾਲੀ-ਅਧਾਰਤ ਪਹੁੰਚ ਰਾਹੀਂ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ, ਜੋ ਭਾਰਤ ਵਿੱਚ ਤਿੰਨ ਸਭ ਤੋਂ ਵੱਧ ਪ੍ਰਚਲਿਤ ਅਤੇ ਰੋਕਥਾਮਯੋਗ ਕੈਂਸਰ ਬਿਮਾਰੀਆਂ ਹਨ,  ਦ...

ਯੁੱਧ ਨਸ਼ਿਆਂ ਵਿਰੁੱਧ’: 151ਵੇਂ ਦਿਨ, ਪੰਜਾਬ ਪੁਲਿਸ ਨੇ 312 ਥਾਵਾਂ ‘ਤੇ ਕੀਤੀ ਛਾਪੇਮਾਰੀ; 81 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 151ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 312 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 151 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,942 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 337 ਗ੍ਰਾਮ ਹੈਰੋਇਨ, 154 ਕਿੱਲੋ ਭੁੱਕੀ ਅਤੇ 7490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ...

ਕੈਂਸਰ ਦਾ ਜਲਦ ਪਤਾ ਲਗਾਉਣਾ ਹੀ ਇਸਦੇ ਪ੍ਰਭਾਵਸ਼ਾਲੀ ਇਲਾਜ ਦੀ ਕੁੰਜੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 30 ਜੁਲਾਈ: ਕੈਂਸਰ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ), ਇੰਡੀਆ ਦੇ ਨਾਲ ਤਾਲਮੇਲ ਰਾਹੀਂ ਬਠਿੰਡਾ, ਐਸਏਐਸ ਨਗਰ (ਮੋਹਾਲੀ) ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਅਤੇ ਲੋਕ-ਕੇਂਦਰਿਤ ਕੈਂਸਰ ਕੇਅਰ ਪਾਇਲਟ ਪ੍ਰੋਜੈਕਟ ' ਮਿਸ਼ਨ ਉਮੀਦ ' ਸ਼ੁਰੂ ਕੀਤਾ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਬਲਬੀਰ ਸਿੰਘ ਅਤੇ ਭਾਰਤ ਵਿੱਚ ਡਬਲਿਊਐਚਓ ਦੇ ਨੁਮਾਇੰਦੇ  ਡਾ. ਰੋਡਰਿਕੋ ਐਚ. ਓਫਰਿਨ ਦੁਆਰਾ ਸਾਂਝੇ ਤੌਰ 'ਤੇ ਕੀਤਾ ਗਿਆ, ਜੋ ਕਿ ਕੈਂਸਰ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਸਾਰਿਆਂ ਲਈ ਤੁਰੰਤ, ਸਮਾਨ ਅਤੇ ਮਿਆਰੀ ਇਲਾਜ ਯਕੀਨੀ ਬਣਾਉਣ ਲਈ ਰਾਜ ਦੀ ਵਚਨਬੱਧਤਾ ਤਹਿਤ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਹ ਮੋਹਰੀ ਪਹਿਲਕਦਮੀ ਵਿਕੇਂਦਰੀਕ੍ਰਿਤ ਅਤੇ ਪ੍ਰਣਾਲੀ-ਅਧਾਰਤ ਪਹੁੰਚ ਰਾਹੀਂ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ, ਜੋ ਭਾਰਤ ਵਿੱਚ ਤਿੰਨ ਸਭ ਤੋਂ ਵੱਧ ਪ੍ਰਚਲਿਤ ਅਤੇ ਰੋਕਥਾਮਯੋਗ ਕੈਂਸਰ ਬਿਮਾਰੀਆਂ ਹਨ,  ਦਾ ਸ਼ੁਰੂ ਵਿੱਚ ਹ...

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

Breaking News
ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ: ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕ...

ਕਿਸੇ ਵੀ ਮਰੀਜ਼ ਨੂੰ ਜ਼ਰੂਰੀ ਦਵਾਈਆਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ; ਸਰਕਾਰ ਕੋਲ 368 ਦਵਾਈਆਂ ਦਾ ਲੋੜੀਂਦਾ ਸਟਾਕ ਉਪਲੱਬਧ: ਡਾ. ਬਲਬੀਰ ਸਿੰਘ

Punjab Development
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈ.ਸੀ.ਯੂ., ਆਪ੍ਰੇਸ਼ਨ ਥੀਏਟਰ (ਓ.ਟੀ.) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲਬਧਤਾ, ਕਾਰਜਸ਼ੀਲ ਯੂਪੀਐਸ ਪ੍ਰਣਾਲੀਆਂ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸਿਹਤ ਮੰਤਰੀ ਨੇ ਦਵਾਈਆਂ ਦੀ ਸਪਲਾਈ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਸਿਵਲ ਸਰਜਨਾਂ ਨੂੰ ਸਾਰੀਆਂ 368 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਦਾ ਘੱਟੋ-ਘੱ...

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

Breaking News
ਚੰਡੀਗੜ੍ਹ, 29 ਜੁਲਾਈ: ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।  ਦੱਸਣਯੋਗ ਹੈ ਕਿ ਸ. ਗੁਰਮੀਤ ਸਿੰਘ ਖੁੱਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਮੁਖੀ ਹਨ। ਪੰਜਾਬ ਮੰਡੀ ਬੋਰਡ ਦੀ ਓ.ਟੀ.ਐਸ. ਸਕੀਮ ਨਾਲ ਵੱਡੀ ਗਿਣਤੀ ਆੜ੍ਹਤੀਆਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਰਤਾ ਵਧੇਗੀ ਅਤੇ ਪੰਜਾਬ ਵਿੱਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਵੇਗਾ। ਇਸ ਮੌਕੇ ਆੜ੍ਹਤੀਆਂ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਲੋਡਿੰਗ ਲਈ ਭੁਗਤਾਨ ਦਰ ਨੂੰ ਕਈ ਸਾਲਾਂ ਤੋਂ ਨਹੀਂ ਵਧਾਇਆ ਗਿਆ ਹੈ। ਉਨ੍ਹਾਂ ਨੇ ਇਸ ਦਰ ਵਿੱਚ ਵਾਧੇ ਦੀ ਮੰਗ ਕ...

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

Punjab Politics
ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ: ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮ...

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਜੁਲਾਈ ਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀਯ ਸਿਖਿਆ ਸੰਮੇਲਨ ਵਿਚ ਭਾਗ ਲੈਣ ਲਈ ਆਏ ਹੋਏ ਸਨ। ਕੌਮੀ ਪੱਧਰ ਦੇ ਕਰਵਾਏ ਗਏ ਇਸ ਸੰਮੇਲਨ ਵਿਚ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਵੀ ਇਸ ਸੰਮੇਲਨ ਵਿਚ ਹਾਜ਼ਰੀ ਭਰੀ ਗਈ। ਸ. ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਕੇਂਦਰ ਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ ਪਰ ਕੇਂਦਰ ਆਪਣਾ ਦਬਦਬਾ ਸੂਬਿਆਂ ਉੱਪਰ ਵਧਾਉਣ ਲਈ ਨਵੀਂ ਸਿੱਖਿਆ ਨੀਤੀ ਦੀ ਆੜ ਲੈ ਰਿਹਾ ਹੈ।  ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ  ਦਰਜ 22 ਭਾਸ਼ਾਵਾਂ ਵਿਚ ਸ਼ਾਮਲ ਹੋਣ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਬੋਲੀ ...

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਇੱਥੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜਲ ਸਰੋਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਮੁਖ਼ਾਤਿਬ ਹੁੰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਜਿਹੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ 1220 ਕਾਰਜ ਨੇਪਰੇ ਚਾੜ੍ਹੇ ਗਏ ਹਨ, ਜਿਨ੍ਹਾਂ ਵਿਚ ਦਰਿਆਵਾਂ ਦੀ ਰਿਬੈਟਮੈਂਟ, ਸਟੱਡ ਲਾਉਣਾ, ਮਜ਼ਬੂਤੀਕਰਨ ਅਤੇ ਡਰੇਨਾਂ ਦੀ ਡੀਸਿੰਲਟਿੰਗ/ਸਫ਼ਾਈ ਆਦਿ ਦੇ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 600 ਚੈੱਕ ਡੈਮ ਬਣਾਏ ਗਏ ਹਨ ਅਤੇ 1104 ਹੋਰ ਚੈੱਕ ਡੈਮ ਉਸਾਰੀ ਅਧੀਨ ਹੈ। ਇਸ ਦੇ...

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 150 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,822 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ...