ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦਰਿਤ ਸ਼ਾਸਨ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਸਮੇਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਨੂੰ ਸੇਵਾ ਕੇਂਦਰਾਂ ਅਤੇ ਡੋਰਸਟੈਪ ਡਿਲੀਵਰੀ ਰਾਹੀਂ ਉਪਲਬਧ ਕਰਵਾ ਦਿੱਤਾ ਹੈ, ਜਿਸ ਕਾਰਨ ਹੁਣ ਲੋਕਾਂ ਨੂੰ ਇਹ ਸੇਵਾਵਾਂ ਲੈਣ ਲਈ ਆਰ.ਟੀ.ਓ. ਦਫ਼ਤਰ ਜਾਣ ਜਾਂ ਏਜੰਟਾਂ 'ਤੇ ਨਿਰਭਰ ਹੋਣ ਦੀ ਲੋੜ ਨਹੀਂ ਹੈ।
ਸ੍ਰੀ ਅਮਨ ਅਰੋੜਾ ਨੇ ਇੱਥੇ ਮਗਸੀਪਾ ਵਿਖੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਿਲਿਵਰੀ ਰਾਹੀਂ ਹਾਲ ਹੀ ਵਿੱਚ ਸ਼ੁਰੂ ਕੀਤੀਆਂ ਗਈਆਂ ਮਾਲ ਅਤੇ ਟਰਾਂਸਪੋਰਟ ਵਿਭਾਗਾਂ ਦੀਆਂ ਸੇਵਾਵਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ।
ਜ਼ਿਕਰਯੋਗ ਹੈ ਕਿ ਮਾਲ ਵਿਭਾਗ ਦੀਆਂ ਛੇ ਸੇਵਾਵਾਂ, ਜਿਨ੍ਹਾਂ ਵਿੱਚ ਡੀਡ ਰਜਿਸਟ੍ਰੇਸ਼ਨ, ਪੁਸ਼ਤੈਨੀ ਹੱਕ ਦੇ ਆਧਾਰ '...