ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ
ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ ਸੰਸਦ ਮੈਂਬਰ ਵੱਲੋਂ ਪੁੱਛੇ ਲਿਖਤੀ ਸਵਾਲਾਂ ਦਾ ਜਵਾਬ ਸਰਕਾਰ ਨੂੰ ਪਾਰਲੀਮੈਂਟ ਵਿੱਚ ਦੇਣਾ ਹੀ ਪੈਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ਵਿੱਚ ਫਸੇ ਭਾਰਤੀਆਂ ਦੇ ਵੇਰਵੇ ਜੋ ਅਜੇ ਤੱਕ ਆਪਣੇ ਪਰਿਵਾਰਾਂ ਤੱਕ ਨਹੀ ਪਹੁੰਚ ਰਹੇ ਇਸ ਦੇ ਕੀ ਕਾਰਨ ਹਨ? ਉਨ੍ਹਾਂ ਇਹ ਵੀ ਪੁੱਛਿਆ ਕਿ ਰੂਸ ਵਿੱਚ ਫਸੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕੀ ਕਦਮ ਚੁੱਕ ਰਹੀ ਹੈ? ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ, ਉਨ੍ਹਾਂ ਦੀ ਦੇ ਯਾਤਰਾ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਕਾਨੂੰਨੀ ਸਹਾਇਤਾਂ ਵਰਗੇ ਸੰਵੇਦਸ਼ੀਲ ਮਾਮਲੇ ਵਿੱਚ ਉਨ੍ਹਾਂ ਭਾਰਤੀਆਂ ਦੀ ਕਿਵੇਂ ਸਹਾਇਤਾ ਕੀਤੀ ਜਾ ਰਹੀ ਹੈ ? ਸੰਤ ਸੀਚੇਵਾਲ ਨੇ ਇਸ ਸਵਾਲ ਨੂੰ ਹੋਰ ਵਿਸਥਾਰ ਦਿੰ...