ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਮਾਈਕ੍ਰੋਸਾਫਟ ਨਾਲ ਇੱਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜਿਸ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
ਇਸ ਸਮਝੌਤੇ ਉਤੇ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਅਤੇ ਮਾਈਕ੍ਰੋਸਾਫਟ ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਐਜੂਕੇਸ਼ਨ ਦੇ ਕੰਟਰੀ ਹੈੱਡ ਸ਼੍ਰੀ ਸੰਜੈ ਢੀਂਗਰਾ ਵੱਲੋਂ ਹਸਤਾਖ਼ਰ ਕੀਤੇ ਗਏ।
ਇਸ ਸਮਝੌਤੇ ਲਈ ਸਮੁੱਚੇ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ 10,000 ਨੌਜਵਾਨਾਂ ਨੂੰ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਸਾਈਬਰ ਸੁਰੱਖਿਆ ਅਤੇ ਸਸਟੇਨਿਬਿਲਟੀ, ਡਿਜੀਟਲ ਪ੍ਰੋਡਕਟੀਵਿਟੀ, ਰੋਜ਼ਗਾਰ,...







