ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
ਝਬਾਲ (ਤਰਨ ਤਾਰਨ), 3 ਅਕਤੂਬਰ- ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ `ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-...








