Tuesday, August 18Malwa News
Shadow

Tag: punjab news

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Breaking News
ਮਲੇਰਕੋਟਲਾ, 18 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ...

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ

Hot News
ਚੰਡੀਗੜ੍ਹ, 17 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼)  ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਲਿਆਂ ਬਾਰੇ ਮੰਤਰਾਲੇ ਵੱਲੋਂ ਐਲਾਨੇ ਗਏ ਸਵੱਛ ਸਰਵੇਖਣ 2024-25 ਦੇ ਨਤੀਜਿਆਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਸੂਬੇ ਨੇ ਸਫਾਈ ਮਿਸ਼ਨ ਵਿੱਚ ਮਿਸਾਲੀ ਪ੍ਰਗਤੀ ਹਾਸਲ ਕੀਤੀ ਹੈ। ਉਨ੍ਹਾਂ ਮਾਣ ਅਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ 46 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਵਾਟਰ ਪਲੱਸ ਦਾ ਦਰਜ ਹਾਸਲ ਕੀਤਾ ਹੈ ਜੋ ਕਿ ਇਸ ਸਬੰਧੀ ਭਾਰਤ ਵਿੱਚ ਸਰਬੋਤਮ ਦਰਜਾ ਹੈ। ਉਨ੍ਹਾਂ ਅੱਗੇ ਕਿਹਾ ਕਿ 52 ਯੂ.ਐਲ.ਬੀਜ਼ ਨੂੰ ਓ.ਡੀ.ਐਫ. ++, 43 ਨੂੰ ਓ.ਡੀ.ਐਫ.+, ਅਤੇ 22 ਨੂੰ ਓ.ਡੀ.ਐਫ ਦਰਜਾ ਦਿੱਤਾ ਗਿਆ ਹੈ। ਇਸ ਤੋਂ...

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

Hot News
ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 138ਵੇਂ ਦਿਨ ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 31,237 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ । ਇਸ ਨਾਲ ਸਿਰਫ਼ 138 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 22,377 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ...

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ 

Breaking News
ਚੰਡੀਗੜ੍ਹ, 17 ਜੁਲਾਈ: ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਦਾ ਐਲਾਨ ਕੀਤਾ। ਇੱਕ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਇਸ ਪ੍ਰੋਜੈਕਟ ਦੀ ਨਿਗਰਾਨੀ ਕਰੇਗੀ ਅਤੇ ਸਮੇਂ-ਸਮੇਂ ਇਸਦੀ ਸਮੀਖਿਆ ਵੀ ਕਰੇਗੀ। ਮੁੱਢਲੇ ਗੇੜ ਵਿੱਚ, ਇਹ ਪ੍ਰੋਜੈਕਟ 5 ਜ਼ਿਲਿਆਂ: ਰੋਪੜ (ਵਿਸ਼ੇਸ਼ ਤੌਰ ‘ਤੇ ਸ੍ਰੀ ਆਨੰਦਪੁਰ ਸਾਹਿਬ ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ), ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਇਨ੍ਹਾਂ ਜ਼ਿਲਿਆਂ ਵਿੱਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ ’ਤੇ  5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ। ਮੰਤਰੀ ਨੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੂਟਿਆਂ ਦੇ ਵਧਣ-ਫੁੱਲਣ ਤੇ ਸਾ...

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ .30 ਬੋਰ ਦੇ 10 ਆਧੁਨਿਕ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਡੱਲ, ਤਰਨਤਾਰਨ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਉਹ ਇੱਕ ਬਦਨਾਮ ਨਸ਼ਾ ਤਸਕਰ ਹੈ ਜਿਸ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਦੋ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਉਹ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਹੈ। ਇਹ ਸਫ਼ਲਤਾ ਸੀਆਈ ਅੰਮ੍ਰਿਤਸਰ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਜਿਹੇ ਮਾਡਿਊਲ ਦੇ ਤਿੰਨ ਕਾਰ...

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

Breaking News
ਚੰਡੀਗੜ੍ਹ, 17 ਜੁਲਾਈ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਕੀਤਾ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ਼੍ਰੀ ਰਮਨ ਕਾਂਤ, ਉਪ-ਪ੍ਰਧਾਨ ਜਸਵਿੰਦਰ ਕੁਮਾਰ, ਸਕੱਤਰ ਜੋਗਾ ਸਿੰਘ, ਉਪ-ਸਕੱਤਰ ਰਵੀ ਕੁਮਾਰ, ਮਹਿਮੀ, ਖਜਾਨਚੀ ਮਨਜੀਤ ਸੰਧੂ, ਉਪ-ਖਜਾਨਚੀ ਜਸਵਿੰਦਰ ਸਹਜਲ਼, ਰਾਮਜੀਤ ਸਿੰਘ,  ਚਰਨਦਾਸ, ਟਹਿਲ ਰਾਮ,  ਮਹਿੰਦਰ ਪਾਲ, ਸੋਹਨ ਲਾਲ, ਗੁਰਬਖ਼ਸ਼ ਕੌਰ, ਕਸ਼ਮੀਰ ਕੌਰ, ਨੀਲਮ ਰਾਣੀ, ਹੇਮਾ ਚੁੰਬਰ, ਗੁਰਪ੍ਰੀਤ ਮੱਲ, ਮਨਜੀਤ ਸੰਧੂ, ਸੁਰਿੰਦਰ ਮਾਹੀ ਆਦਿ ਹਾਜਰ ਸਨ।...

ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

Local
ਫਰੀਦਕੋਟ 16 ਜੁਲਾਈ () ਪੰਜਾਬ ਸਰਕਾਰ ਵੱਲੋਂ ਫਰੀਦਕੋਟ ਨਗਰ ਕੌਂਸਲ ਨੂੰ ਕਈ ਵਿਕਾਸ ਕਾਰਜਾਂ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ 26 ਅਪ੍ਰੈਲ 2025 ਨੂੰ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅਨੁਸਾਰ ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਤਲਵੰਡੀ ਰੋਡ ਡੈਂਟਲ ਕਾਲਜ ਤੋਂ ਗ੍ਰੀਨ ਐਵਨਿਊ ਤੱਕ 60 ਐਮ.ਐਮ ਮੋਟੇ ਆਰ.ਸੀ.ਸੀ. ਪਾਈਪ ਉੱਤੇ ਇੰਟਰਲਾਕਿੰਗ ਟਾਈਲਾਂ ਪਾਉਣ ਦਾ ਕੰਮ 44.09 ਲੱਖ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਟੀ.ਸੀ.ਪੀ. ਗੇਟ ਨੰਬਰ 3 ਤੋਂ ਸੰਦੂ ਸ਼ਾਹ ਚੌਕ ਤੱਕ ਏਅਰਡ੍ਰੋਮ ਰੋਡ ਦੇ ਨਿਰਮਾਣ ਕਾਰਜ 303.01 ਲੱਖ ਦੀ ਲਾਗਤ ਨਾਲ ਹੋਵੇਗਾ। ਅਨਾਜ ਮੰਡੀ ਤੋਂ ਜੁਬਲੀ ਸਿਨੇਮਾ ਚੌਂਕ ਤੱਕ ਬੀ.ਐਮ. ਅਤੇ ਪੀ.ਸੀ. ਰੋਡ 14.25 ਲੱਖ ਵਿਚ ਬਣਾਇਆ ਜਾਵੇਗਾ ਅਤੇ ਡਾਲਫਿਨ ਚੌਂਕ ਤੋਂ ਤਾਰਾ ਪਲੇਸ ਤੱਕ ਪੁਰਾਣੀ ਕਨਾਲ ਰੋਡ ਦਾ ਵਿਕਾਸ 61.35 ਲ...

ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

Local
ਤਪਾ, 17 ਜੁਲਾਈ      ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ।       ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਅੱਜ ਓਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ।  ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਬਿਹ...

ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ

Local
ਮੋਗਾ, 17 ਜੁਲਾਈ,           ਵਾਰਡ ਨੰਬਰ 38 ਦੇ ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਬੇ ਦਾ ਥੱਲੇ ਵਾਲਾ ਹਿੱਸਾ ਖਰਾਬ ਹੋਣ ਕਰਕੇ ਉਸਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ, ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ ਜਿਸ ਨਾਲ ਉਸਦੇ ਡਿੱਗਣ ਦਾ ਕੋਈ ਖਤਰਾ ਨਹੀਂ ਸੀ, ਫਿਰ ਵੀ ਉਸਨੂੰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਹਟਾ ਦਿੱਤਾ ਗਿਆ ਹੈ।           ਇਹ ਜਾਣਕਾਰੀ ਪੀ.ਐਸ.ਪੀ.ਐਲ. ਮੋਗਾ ਦੇ ਐਸ.ਡੀ.ਓ. ਬਲਜੀਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਸ ਖੰਭੇ ਉਪਰ ਕੋਈ ਲੋਅ ਵੋਲਟੇਜ ਲਾਈਨ ਨਹੀਂ ਸੀ, ਇਸ ਉਪਰ ਇੱਕ ਸਟਰੀਟ ਲਾਈਟ ਪੁਆਇੰਟ ਲੱਗਾ ਸੀ ਅਤੇ ਕੇਬਲ ਤਾਰ੍ਹਾਂ ਪ੍ਰਾਈਵੇਟ ਆਪਰੇਟਰ ਦੁਆਰਾ ਪਾਈਆਂ ਹੋਈਆਂ ਸਨ। ਖੰਭੇ ਉੱਪਰ ਲੱਗਾ ਸਟਰੀਟ ਲਾਈਟ ਪੁਆਇੰਟ ਅਤੇ ਕੇਬਲ ਤਾਰਾਂ ਨੂੰ ਸ਼ਿਫਟ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਰਿਹਾ ਹੈ।...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ

Local
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਵਿਧਾਨ ਸਭਾ ਵਿੱਚ ਪ੍ਰਤੀਨਿਧਤਾ ਕਰ ਰਹੇ ਆਗੂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਜਦੋਂ ਆਪਣੀ ਭਾਵੁਕਤਾ ਭਰਪੂਰ ਤਕਰੀਰ ਕੀਤੀ ਤਾਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੇ ਕੋਨੇ ਕੋਨੇ ਨੂੰ ਜੱਗ ਜਾਹਰ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਦਾ ਮਾਣ ਵਧਿਆ ਹੈ।     ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਇੰ.ਜਸਪ੍ਰੀਤ ਜੇ.ਪੀ, ਦਰਸ਼ਨ ਸਿੰਘ ਅਟਾਰੀ, ਜਗੀਰ ਭਾਓਵਾਲ, ਕੇਸਰ ਸੰਧੂ, ਜੁ...