Tuesday, August 18Malwa News
Shadow

Tag: punjab news

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

Hot News
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ‘ਤੇ ਲਾਇਆ। ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਉਨ੍ਹਾਂ ਅਖਬਾਰੀ ਖਬਰਾਂ ਨੂੰ ਵੀ ਪੜ੍ਹ ਕੇ ਸੁਣਾਇਆ ਜਿਨ੍ਹਾਂ ਵਿੱਚ ਖੰਨਾ ‘ਚ ਨਾਜਾਇਜ਼ ਸ਼ਰਾਬ ਫੈਕਟਰੀ ਅਤੇ ਪਾਇਲ ਹਲਕੇ ਦੇ ਡਰੱਗ ਡੀਲਰ ਗੁਰਦੀਪ ਰਾਣੂੰ ਦੀ ਗ੍ਰਿਫਤਾਰੀ ਬਾਬਤ ਵਿਸਥਾਰ ਵਿੱਚ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਾਮਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਸਮਿਆਂ ਦੌਰਾਨ ਨਸ਼ਾ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਵਿੱਚ ਨਸ਼ਾ ਫੈਲਾਇਆ। ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਵਿੱਚ ਸਿੰਥੈਟਿਕ ਡਰੱਗ ਦਾ ਨਾਂ ਵੀ ਨਹੀ...

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

Breaking News
ਚੰਡੀਗੜ੍ਹ, 15 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ। ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ 'ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ। ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ  ਸ੍ਰੀ ਅਮਨ ਅਰੋੜਾ...

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

Breaking News
ਚੰਡੀਗੜ੍ਹ, 15 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’  ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆ...

ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ। ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ "ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023" ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆ...

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਨੇ ਦੱਸਿਆ ਕਿ ਸਾਲ 2023 ਵਿੱਚ ਆਈ ਭਾਰੀ ਬਰਸਾਤ ਕਾਰਨ ਪਿੰਡ ਟਿਵਾਣਾ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨਾਲ ਖੱਬੇ ਪਾਸੇ ਲੱਗਦੀਆਂ ਵਾਹੀਯੋਗ ਜ਼ਮੀਨਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਨਾਲ ਹੀ ਖੋਰਾ ਪੈਣ ਨਾਲ ਜ਼ਮੀਨ ਦਾ ਪੱਧਰ ਲਗਭਗ 8 ਤੋਂ 10 ਫੁੱਟ ਨੀਵਾਂ ਹੋ ਗਿਆ ਸੀ ਜਿਸ ਉਪਰੰਤ ਵਿਭਾਗ ਵਲੋਂ ਵਾਹੀਯੋਗ ਜ਼ਮੀਨ ਨੂੰ ਖੋਰ ਤੋਂ ਬਚਾਉਣ ਲਈ 2500 ਫੁੱਟ ਦੀ ਲੰਬਾਈ ਵਿੱਚ ਪੱਥਰਾਂ ਦੀ ਰਿਵੈਟਮੈਂਟ ਅਤੇ ਸਟੱਡ ਲਗਾਏ ਗਏ ਸਨ ਇਸ ਰਿਵੈਟਮੈਂਟ ਨੂੰ ਸਪੋਰਟ ਕ...

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

Breaking News
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

Local
ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਬਾਬਾ ਫਰੀਦ ਇੰਨਟਰਨੈਸ਼ਨਲ ਸਕੂਲ ਜ਼ੀਰਾ ਰੋਡ ਕੁੱਲਗੜ੍ਹੀ ਵਿਖੇ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 20 (ਵੀਹ) ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਅਸੀਸਟੈਂਟ ਸਬ ਇੰਨਸਪੈਕਟਰ ਸ੍ਰੀ ਨਵਾਬ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।             ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਅਜੇ ਸ਼ਰਮਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਸਕੂਲ ਪ੍ਰਿ...

ਬਾਲ ਭੀਖਿਆ ਕਰਨ ਵਾਲੇ ਦੋ ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

Local
ਮਾਨਸਾ, 15 ਜੁਲਾਈ:          ਡਿਪਟੀ  ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ  ਨਿਰਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਯੋਗ ਅਗਵਾਈ ਹੇਠ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਵੱਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ।       ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਅਤੇ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ। ਉਨ੍ਹਾਂ ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ।                 ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ 02 ਬੱਚੇ ਬਾਲ ਭੀਖਿਆ ਕਰਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ  ਕਮੇਟੀ ਮੈਂਬਰ ਨਵਨ...

ਨਗਰ ਨਿਗਮ ਬਟਾਲਾ ਨੇ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰੁਖ਼ ਅਪਣਾਇਆ-8 ਚਲਾਨ ਕੱਟੇ

Local
ਬਟਾਲਾ, 15 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਜਲੰਧਰ ਰੋਡ ’ਤੇ ਸਫ਼ਾਈ ਨਾ ਰੱਖਣ ਵਾਲੇ 08 ਦੁਕਾਨਦਾਰਾਂ/ਰੇਹੜੀਆਂ ਵਾਲਿਆਂ ਦਾ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ ਐਕਸਪਰਟ ਨੇ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਨਿਗਮ ਬਟਾਲਾ ਵੱਲੋਂ ਲਗਾਤਾਰ ਸ਼ਹਿਰ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦੁਕਾਨਦਾਰਾਂ ਨੂੰ ਲਗਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕੂੜਾ ਆਦਿ ਸੁੱਟਣ ਲਈ ਡਸਟਬੀਨ ਦੀ ਵਰਤੋ ਕਰਨ ਅਤੇ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ। ਉਨਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਵਿਸ਼ੇਸ਼ ...

ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ 

Local
ਫ਼ਿਰੋਜ਼ਪੁਰ 15 ਜੁਲਾਈ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੂਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ ਵੇਅ ਸਕੂਲਾਂ) ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਹਨਾਂ ਸੰਸਥਾਵਾਂ ਵੱਲੋਂ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਹਨਾਂ ਸੰਸਥਾਵਾਂ ਤੋਂ 5000 ਰੁਪਏ ਸਲਾਨਾ ਫੀਸ ਵਸੂਲ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵੈਬਸਾਈਟ (ferozepur.ni...