Tuesday, August 18Malwa News
Shadow

Tag: punjab news

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

Breaking News
ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ  ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ। ਮੁੱਖ ਮੰਤਰੀ ਨੇ ਪਿ...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਰਕਾਰ ਵੱਲੋਂ ਕੀਤੀ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ

Punjab News
ਨੰਗਲ 13 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜਾ ਮਾਫ ਕਰਕੇ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਲ੍ਹਾ ਰੂਪਨਗਰ ਦੇ 103 ਪਰਿਵਾਰਾ ਦਾ 1,80,96000 ਰੁਪਏ ਦਾ ਕਰਜਾ ਮਾਫ ਹੋਇਆ ਹੈ। ਉਨ੍ਹਾਂ ਦੇ ਕਰਜ਼ੇ ਦੀ ਮੂਲ ਰਕਮ ਤੇ ਵਿਆਜ ਤੇ ਲਕੀਰ ਮਾਰ ਦਿੱਤੀ ਹੈ, ਭਵਿੱਖ ਵਿਚ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਲਈ ਹੋਰ ਸਕੀਮਾਂ ਲਿਆ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇਗਾ।     ਕੈਬਨਿਟ ਮੰਤਰੀ ਅੱਜ ਨੰਗਲ ਵਿਚ ਅਨੁਸੂਚਿਤ ਜਾਤੀ ਭੂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਰਿਵਾਰਾਂ ਨੂੰ ਕਰਜਾ ਮਾਫੀ ਸਰਟੀਫਿਕੇਟ ਵੰਡ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਭਾਖੜਾ ਨੰਗਲ ਡੈਮ ਵਿਖੇ ਸੀਆਈਐਸਐਫ ਦੀ ਤੈਨਾਤੀ ਬਾਰੇ ਕਿਹਾ ਕਿ ਪਹਿਲਾ ਪੰਜਾਬ ਦਾ ਪਾਣੀ ਹਥਿਆਉਣ ਦੀ ਨਾਪਾਕ ਕੋਸ਼ਿਸ ਅਸੀ ਸਾਰਿਆਂ ਨੇ ਰਲ ਕੇ ਭਗਵੰਤ ਮਾਨ ਦੀ ਅਗਵਾਈ ਵਿੱਚ ਅਸਫਲ ਕਰ...

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅਬੋਹਰ ਪਹੁੰਚ ਕੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ

Local
ਅਬੋਹਰ (ਫਾਜ਼ਿਲਕਾ ) 13 ਜੁਲਾਈਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੱਥੇ ਸ਼ਹਿਰ ਦੇ ਪ੍ਰਸਿੱਧ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਉਹਨਾਂ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਮੇਸ਼ਾ ਪਰਿਵਾਰ ਦੇ ਨਾਲ ਖੜੀ ਰਹੇਗੀ। ਉਹਨਾਂ ਆਖਿਆ ਕਿ ਲੋਕਾਂ ਦਾ ਇਹ ਇਕੱਠ ਦੱਸਦਾ ਹੈ ਕਿ ਪਰਿਵਾਰ ਨੇ ਸਮਾਜ ਵਿੱਚ ਵਿਚਰਦਿਆਂ ਕੀ ਕਮਾਈ ਕੀਤੀ ਹੈ।ਸ੍ਰੀ ਸੰਜੀਵ ਅਰੋੜਾ ਨੇ ਵਿਸ਼ਵਾਸ ਦਵਾਇਆ ਕਿ ਇਸ ਘਿਨੌਣੇ ਅਪਰਾਧ ਵਿੱਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੁਲਿਸ ਵਿਭਾਗ ਦੀਆਂ ਵੱਖ ਵੱਖ ਟੀਮਾਂ ਲਗਾਤਾਰ ਜਾਂਚ ਕਰ ਰਹੀਆਂ ਹਨ ਅਤੇ ਸਰਕਾਰ ਵੱਲੋਂ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ । ਉਹਨਾਂ ਕਿਹਾ ਕਿ ਜਲਦ ਹੀ ਸਾਰੇ ਦੋਸ਼ੀ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਸਖਤ ਤੋਂ ਸਖਤ ਸਜ਼ਾ ਦਿ...

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 13 ਜੁਲਾਈ ( ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬ...

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਚੰਡੀਗੜ੍ਹ, 12 ਜੁਲਾਈ: ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ।ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕ...

ਯੁੱਧ ਨਸ਼ਿਆਂ ਵਿਰੁੱਧ ਦਾ 133ਵਾਂ ਦਿਨ: 707 ਗ੍ਰਾਮ ਹੈਰੋਇਨ ਸਮੇਤ 120 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 133ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 707 ਗ੍ਰਾਮ ਹੈਰੋਇਨ ਅਤੇ 16,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 133 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,660 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ

Breaking News
ਚੰਡੀਗੜ੍ਹ/ਮਲੋਟ, 12 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ ਵਿੱਚ ਛੇ ਏ.ਸੀ. ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ। ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱ...

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ: ਹਰਜੋਤ ਬੈਂਸ

Breaking News
ਚੰਡੀਗੜ੍ਹ, 12 ਜੁਲਾਈ:ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ ਅਕਾਦਮਿਕ ਸੈਸ਼ਨ ਤੋਂ ਇਸ ਯੂਨੀਵਰਸਿਟੀ ਵਿੱਚ ਆਧੁਨਿਕ ਅਤੇ ਉੱਦਮਤਾ 'ਤੇ ਕੇਂਦਰਤ ਕੋਰਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਭਵਿੱਖ ਲਈ ਤਿਆਰ ਬਰ ਤਿਆਰ ਗ੍ਰੈਜੂਏਟ ਪੈਦਾ ਕੀਤੇ ਜਾ ਸਕਣ। ਸ. ਬੈਂਸ ਨੇ ਇੱਥੇ ਆਪਣੇ ਦਫ਼ਤਰ ਵਿਖੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਲਈ ਯੂਨੀਵਰਸਿਟੀ ਵਿੱਚ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।ਯੂਨੀਵਰਸਿਟੀ ਵਿੱਚ ਦਾਖਲਿਆਂ 'ਚ ...

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ

Breaking News
ਚੰਡੀਗੜ੍ਹ, 12 ਜੁਲਾਈ: ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ  ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰ...

ਅੰਤਰਰਾਜੀ  ਭਗੌੜਾ ਗ੍ਰਿਫ਼ਤਾਰ-ਐਸ.ਐਸ.ਪੀ

Local
ਮਾਲੇਰਕੋਟਲਾ 12 ਜੁਲਾਈ :          ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾੜੇ ਅਨਸਰਾਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਸਥਾਨਕ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਸਤਪਾਲ ਸ਼ਰਮਾ ਅਤੇ  ਉਪ ਕਪਤਾਨ ਪੁਲਿਸ, (ਇੰਨ:) ਸਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੇਸ ਨੰਬਰ ਐਨ.ਏਕਟ 148/2023 ਦੇ ਭਗੌੜੇ ਰੂਪਮ ਸ਼ਰਮਾ ਪੁੱਤਰ ਲੇਟ ਕੁਲਦੀਪ ਸ਼ਰਮਾ ਵਾਸੀ ਮਕਾਨ ਨੰਬਰ ਬੀ.ਐਕਸ-1009 , ਪਿੰਡ ਲੰਮਾ, ਜਿਲ੍ਹਾ ਜਲੰਧਰ ਹਾਲ ਮਕਾਨ ਨੰਬਰ 103-ਬੀ, ਸੂਰੀਆ ਇਨਕਲੇਵ, ਜਲੰਧਰ ਨੂੰ ਮਿਤੀ 11.07.2025 ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ।                 ਉਨ੍ਹਾਂ ਹੋਰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਭਗੌੜੇ ਰੂਪਮ ਸ਼ਰਮਾ ਉਕਤ ਦੇ ਖਿਲਾਰ ਵੱਖ-2 ਰਾਜਾਂ ਦੇ ਜ਼ਿਲ੍ਹਿਆਂ ਵਿੱਚ ਕਰੀਬ 40/45 ਸ਼ਿਕਾਇਤਾਂ/ਕੇ...