ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ ‘ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ
ਪਟਿਆਲਾ, 12 ਜੁਲਾਈ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ...