ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ
ਚੰਡੀਗੜ੍ਹ, 11 ਜੁਲਾਈ: ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਾ ਡਟ ਕੇ ਪਹਿਰਾ ਦੇਵੇਗੀ।
ਉਹ ਪੰਜਾਬ ਵਿਧਾਨ ਸਭਾ ਵਿੱਚ ਜਲ ਸਰੋਤ ਮੰਤਰੀ ਵੱਲੋਂ ਸੂਬੇ ਵਿੱਚ ਬੀ.ਬੀ.ਐਮ.ਬੀ. ਅਦਾਰਿਆਂ 'ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਵਿਰੁੱਧ ਪੇਸ਼ ਕੀਤੇ ਗਏ ਅਧਿਕਾਰਤ ਮਤੇ ਬਾਰੇ ਸਦਨ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਦਾ ਜੀਵਨ ਕਿਸਾਨਾਂ, ਉਨ੍ਹਾਂ ਦੇ ਖੇਤਾਂ ਅਤੇ ਪਾਣੀ ਦੁਆਲੇ ਘੁੰਮਦਾ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਸੰਕੀਰਨ ਸੋਚ ਅਤੇ ਦੂਰਅੰਦੇਸ਼ ਸੋਚ ਰੱਖਣ ਨਾਲੋਂ ਚੋਣਾਂ ਸਬੰਧੀ ਲਾਭਾਂ ਨੂੰ ਜ਼ਿਆਦਾ ਤਰਜੀਹ ਦੇਣ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਦਾ ਮਹੱਤਵਪੂਰਨ ਯੋਗਦਾਨ ਹੈ ਅਤੇ ਸੂਬੇ ਦੀ ਲਗਭਗ 70 ਫ਼ੀਸਦ ਆਬਾ...
