ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।
ਮੰਤਰੀ ਸਮੂਹ ਦੇ ਚੇਅਰਮੈਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਉਣੀ ਖਰੀਦ ਸੀਜ਼ਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਮਿੱਲਰਾਂ ਤੇ ਹੋਰਨਾਂ ਭਾਈਵਾਲਾਂ ਦੀਆਂ ਚਿੰਤਾਵਾਂ, ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਸਦੇ ਸੁਚੱਜੇ ਢੰਗ ਨਾਲ ਹੱਲ ਲਈ ਸੂਬਾ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰ...