ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ
ਚੰਡੀਗੜ੍ਹ, 9 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੇ 15 ਦਿਨਾਂ ਵਿੱਚ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ ਇੱਕ ਠੋਸ ਰਿਪੋਰਟ ਸੌਂਪਣ। ਇਸ ਨਿਰਦੇਸ਼ ਤੋਂ ਬਾਅਦ ਵਿਭਾਗ ਦੀਆਂ ਹੜਤਾਲ ‘ਤੇ ਗਈਆਂ ਯੂਨੀਅਨਾਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।
ਵਿੱਤ ਮੰਤਰੀ ਨੇ ਇਹ ਨਿਰਦੇਸ਼ ਪੰਜਾਬ ਭਵਨ ਵਿਖੇ ਯੂਨੀਅਨਾਂ ਨਾਲ ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਜਾਰੀ ਕੀਤੇ। ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਰਾਜੀਵ ਗੁਪਤਾ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਬਿਕਰਮਜੀਤ ਸਿੰਘ ਸ਼ੇਰਗਿੱਲ ਵੀ ਸ਼ਾਮਲ ਹੋਏ।
ਵਿੱਤ ਮੰਤਰੀ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਅਤੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ...