ਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ
ਚੰਡੀਗੜ੍ਹ, 8 ਜੁਲਾਈ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਮਿਲੇਗਾ।ਅੱਜ ਇੱਥੇ ਮਿਊਂਸਪਲ ਭਵਨ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ਵਿੱਚ ਜ਼ਿੰਦਗੀ ਬਤੀਤ ਕਰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਾਂ ਆਸਾਂ-ਉਮੀਦਾਂ ਵੀ ਛੱਡ ਦਿੱਤੀਆਂ ਸਨ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਇਸ ਸੰਜੀਦਾ ਮਸਲੇ ਵੱਲ ਕਿਸੇ ਨੇ ਧਿਆਨ ਨਹੀਂ ਦ...