ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਬਾਰੇ ਹੋਈ ਵਿਸ਼ੇਸ਼ ਮੀਟਿੰਗ
ਚੰਡੀਗੜ੍ਹ, 3 ਅਕਤੂਬਰ : ਪੰਜਾਬ ਸਰਕਾਰ ਵਲੋਂ ਇਸ ਵਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਲਈ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਵਫਦ ਦੀ ਧਾਰਮਿਕ ਸਖ਼ਸ਼ੀਅਤਾਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਪੰਜਾਬ ਦੇ ਵੱਖ ਵੱਖ ਮੰਤਰੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਵੀ ਸ਼ਾਮਲ ਹੋਏ। ਪੰਜਾਬ ਦੇ ਮੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਇਸ ਵਾਰ ਦਾ ਸ਼ਹੀਦੀ ਪੁਰਬ ਪੂਰੇ ਪੰਜਾਬ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਰਕਾਰ ਵਲੋਂ ਇਸ ਸਬੰਧੀ ਲੜੀਵਾਰ ਸਮਾਗਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਦੁਨੀਆਂ ਦੇ ਹੋਰ ਹਿੱਸਿਆਂ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ।ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਪ੍ਰਤੀ ਕੇਵਲ ਸਿੱਖਾਂ ਦੀ ਹੀ ਨਹੀਂ ਸਗੋਂ ਬਾਕੀ ਧਰਮਾਂ ਦੇ ਲੋਕਾਂ ਦੀ ਵੀ ਭਾਰੀ ਸ਼ਰਧਾ ਹੈ। ਸ੍ਰੀ ਗੁਰੂ ਤੇਗਬਹਾਦਰ ਜੀ ਨੇ ਕਸ਼ਮੀਰੀ ਪੰਡ...








