ਅੰਦਰੂਨੀ ਪੁਲਿਸ ਸੁਧਾਰ ਪ੍ਰਾਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਟੇਸ਼ਨ ਪੱਧਰ 'ਤੇ ਨਾਗਰਿਕ-ਕੇਂਦਰਿਤ ਪੁਲਿਸਿੰਗ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਦਰੂਨੀ ਪੁਲਿਸ ਸੁਧਾਰਾਂ ਬਾਰੇ ਇੰਡੀਅਨ ਪੁਲਿਸ ਫਾਉਂਡੇਸ਼ਨ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਅਜਿਹੇ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਬੁਨਿਆਦੀ ਪਹਿਲਕਦਮੀ ਸ਼ਿਕਾਇਤ ਅਤੇ ਐਫਆਈਆਰ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਪੁਲਿਸ ਕਾਰਵਾਈਆਂ ਅਤੇ ਵਿਵਹਾਰ ਤੇ ਆਚਰਣ ਵਿੱਚ ਸੁਧਾਰ, ਖੱਜਲ-ਖੁਆਰੀ ਨੂੰ ਘਟਾਉਣ, ਬਿਹਤਰ ਨਾਗਰਿਕ ਸੇਵਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ।ਇਸ ਪ੍ਰਾਜੈਕਟ ਦਾ ਰਸਮੀ ਉਦਘਾਟਨ ਪੰਜਾਬ ਪੁਲਿਸ ਆਫ਼ਿਸਰਜ਼ ਇੰਸਟੀਚਿਊਟ (ਪੀਪੀਓਆਈ) ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਕ...







