ਮੁੱਖ ਮੰਤਰੀ ਨੇ ਕੀਤਾ 30 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇਸ਼ ਵਿਚੋਂ ਪਹਿਲਾ ਸੂਬਾ ਬਣੇਗਾ, ਜਿਥੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਆਈ ਹੈ। ਉਨ੍ਹਾਂ ਨੇ ਅੱਜ ਪਿੰਡ ਚੌਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਅੱਜ ਇਕੋ ਵੇਲੇ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸਿਲਸਲਾ ਜਾਰੀ ਰਹੇਗਾ।ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਪੰਜਾਬ ਵਿਚ ਜੋ ਵੀ ਮੁੱਖ ਮੰਤਰੀ ਬਣਿਆ, ਉਸ ਨੇ ਲੋਕਾਂ ਦੀ ਬਾਤ ਨਹੀਂ ਪੁੱਛੀ। ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਦਾ ਚੁਣਿਆ ਹੋਇਆ ਮੁੱਖ ਮੰਤਰੀ ਲੋਕਾਂ ਵਿਚ ਆ ਕੇ ਫੈਸਲੇ ਕਰਦਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹੁਣ 90 ਫੀਸਦੀ ਲੋਕਾਂ ਨੂੰ ਬਿਜਲੀ ਫਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਵਾਲੇ ਮੁੱਖ ਮੰਤਰੀਆਂ ਜਾਂ ਮੰਤਰੀਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੀ ਅਹਿਸਾਸ ਹੋਣਾ ਸੀ, ਕਿਉਂਕਿ ਉਨ੍ਹਾਂ ਨੇ ਕਿਹੜਾ ਖੇਤਾ...








