Tuesday, November 11Malwa News
Shadow

Tag: punjab news

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

Hot News
ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ...
ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

Local
 ਪਟਿਆਲਾ, 2 ਅਕਤੂਬਰ:-               ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ ਰੋਗ ਵਾਲਾ ਪਾਊਡਰ ਨਮੀ ਕਾਰਨ ਝੋਨੇ ਦੇ ਦਾਣਿਆਂ ਨਾਲ ਲੱਗ ਜਾਂਦਾ ਹੈ ਜਿਸ ਕਾਰਨ ਦਾਣਾ ਬਦਰੰਗ ਹੋਣ ਕਾਰਨ ਝੋਨੇ ਨੂੰ ਵਿਕਣ ਵਿੱਚ ਮੁਸ਼ਕਲ ਹੁੰਦੀ ਹੈ।               ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਪਹਿਲਾ ਹੀ ਜਾਰੀ ਕੀਤੇ ਹਨ, ਇਸ ਲਈ ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ ਸਗੋਂ ਧੁੱਪ ਵਿੱਚ ਕਟਾਈ ਕਰਨ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੀ ਠੀਕ ਰਹਿੰਦੀ ਹੈ।    &n...
ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਟ੍ਰੇਨਿੰਗ ਕੈਂਪ 

ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਟ੍ਰੇਨਿੰਗ ਕੈਂਪ 

Local
ਬਰਨਾਲਾ, 2 ਅਕਤੂਬਰ :-    ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ, ਬਰਨਾਲਾ ਵਿੱਚ ਪ੍ਰਿੰਸੀਪਲ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਯੰਗ ਅੰਟਰਪਰਿਨਿਊਰ ਬਿਜ਼ਨਸ ਬਲਾਸਟਰ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਲਈ ਦੋ ਰੋਜ਼ਾ ਟ੍ਰੇਨਿੰਗ ਕੈਂਪ ਦਾ ਸੰਚਾਲਨ ਕੀਤਾ ਗਿਆ।    ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ੍ਰੀ ਸੁਨੀਤਇੰਦਰ ਸਿੰਘ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਬਰਜਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।    ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਟ੍ਰੇਨਿੰਗ ਵਿੱਚ 34 ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਨੋਡਲ ਬੀ.ਬੀ. ਅਧਿਆਪਕਾਂ ਨੇ ਭਾਗ ਲਿਆ।    ਉਹਨਾਂ ਦੱਸਿਆ ਕਿ ਵਿਦਿਆਰਥੀਆਂ ਦੇ ਵੱਧਦੇ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਇਸ ਸਾਲ ਤੋਂ 11ਵੀਂ ਜਮਾਤ ਵਿੱਚ ਉੱਦਮਤਾ (Entrepreneurship) ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਿਲ ਕੀਤਾ ਗਿਆ ਹੈ, ਜਿਸ ਨਾਲ ਵਿ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 35.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 35.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਰੱਖਿਆ ਨੀਂਹ ਪੱਥਰ

Hot News
ਨੰਗਲ 02 ਅਕਤੂਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੂਰ ਦੂਰਾਂਡੇ ਪਿੰਡਾ ਦੇ ਲੋਕਾਂ ਨੂੰ ਕਰੋੜਾ ਰੁਪਏ ਦੇ ਪੁਲਾਂ ਦੀ ਸੋਗਾਂਤ ਦੇਣ ਮੌਕੇ ਆਪਣੇ ਵਿਰੋਧੀਆਂ ਨੂੰ ਰਗੜੇ ਲਗਾਉਦੇ ਹੋਏ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਇਸ ਹਲਕੇ ਦਾ ਵਿਕਾਸ ਦਾ ਹਰ ਵਾਅਦਾ ਪੂਰਾ ਕਰਕੇ ਹੀ ਮੈਂ ਤੁਹਾਡੀ ਕਚਹਿਰੀ ਵਿਚ ਆਵਾਗਾਂ ਅਤੇ ਕਦੇ ਵੀ ਇਹ ਦਾਅਵਾ ਨਹੀ ਕਰਾਗਾਂ ਕਿ ਮੈਂ ਹੜ੍ਹਾਂ ਦੌਰਾਨ ਤੁਹਾਡੇ ਲਈ ਕੋਈ ਮਿਸਾਲੀ ਸੇਵਾ ਕੀਤੀ ਹੈ, ਇਹ ਮੇਰਾ ਫਰਜ਼ ਸੀ, ਤੁਸੀ ਆਪਣੇ ਭਰਾਂ ਆਪਣੇ ਪੁੱਤ ਨੂੰ ਮਾਣ ਦੇ ਕੇ ਵਿਧਾਨ ਸਭਾ ਵਿਚ ਭੇਜਿਆ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਮੈਨੂੰ ਮਹੱਤਵਪੂਰਨ ਜਿੰਮੇਵਾਰੀਆਂ ਸੋਪੀਆਂ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿੱਚ ਹੁਣ ਵਿਕਾਸ ਦੀ ਲਹਿਰ ਸੁਰੂ ਹੋ ਗਈ ਹੈ ਅਤੇ ਮੇਰਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਜੋ ਦਸ਼ਮੇਸ਼ ਪਿਤਾ ਦੀ ਚਰਨ ਛੋਹ ਪ੍ਰਾਪਤ ਹੈ, ਉਸ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ।         ਉਨ੍ਹਾਂ ਨੇ ਕਿਹਾ ਕਿ ਪਿਛਲੇ 14 ਸਾਲਾਂ ਦੌ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ

Hot News
ਚੰਡੀਗੜ੍ਹ, 2 ਅਕਤੂਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਦੇਣ ਵਾਲੇ ਇਸ ਸੰਸਥਾ ਦੇ 57 ਕੈਡਿਟਾਂ ਵਿੱਚੋਂ 47 ਕੈਡਿਟਾਂ ਨੇ 82.45 ਫੀਸਦੀ ਦੀ ਸ਼ਾਨਦਾਰ ਸਫਲਤਾ ਦਰ ਨਾਲ ਪ੍ਰੀਖਿਆ ਪਾਸ ਕੀਤੀ ਹੈ। ਇਹ ਸੰਸਥਾ ਵੱਲੋਂ ਐਨ.ਡੀ.ਏ. (I) ਜਾਂ ਐਨ.ਡੀ.ਏ. (II) ਪ੍ਰੀਖਿਆਵਾਂ ਲਈ ਪ੍ਰਾਪਤ ਕੀਤੀ ਹੁਣ ਤੱਕ ਦੀ ਸਭ ਤੋਂ ਵੱਧ ਸਫਲਤਾ ਦਰ ਹੈ। ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਇਹ ਕੈਡਿਟ ਪੰਜਾਬ ਦਾ ਮਾਣ ਹਨ। ਮੇਰੇ ਵੱਲੋਂ ਉਨ੍ਹਾਂ ਨੂੰ ਐਸ.ਐਸ.ਬੀ. ਇੰਟਰਵਿਊ ਅਤੇ ਟ੍ਰੇਨਿੰਗ ਲਈ ਸ਼ੁਭਕ...
ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ

Hot News
ਚੰਡੀਗੜ੍ਹ, 2 ਅਕਤੂਬਰ:– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ "ਉੱਨਤ ਕਿਸਾਨ" ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਇਹਨਾਂ ਅਤਿ-ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ ਤਿਆਰ ਕੀਤੀ ਗਈ ਹੈ। ਇਸ ਪ੍ਰਮੁੱਖ ਡਿਜੀਟਲ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਹ ਪਹਿਲਕਦਮੀ ਕਿਸਾਨਾਂ ਨੂੰ ਆਪਣੇ ਘਰ ਬੈਠੇ ਹੀ ਆਪਣੇ ਮੋਬਾਈਲ ਫੋਨਾਂ ਰਾਹੀਂ ਸੀ.ਆਰ.ਐਮ. ਮਸ਼ੀਨਾਂ ਨੂੰ ਆਸਾਨੀ ਨਾਲ ਬੁੱਕ ਕਰਨ ਦੀ ਸਹੂਲਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨੀ ਦੇ ਖੇਤਰ ਮੁਤਾਬਕ ਜੀਓ-ਟੈਗ ਕੀਤਾ ਜਾਂਦਾ ਹੈ...
ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.

Hot News
ਚੰਡੀਗੜ੍ਹ, 2 ਅਕਤੂਬਰ:- ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕ...
ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ

Hot News
ਸੁਨਾਮ/ ਚੰਡੀਗੜ੍ਹ , 02 ਅਕਤੂਬਰ- ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦਸਹਿਰੇ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਜਲ ਸਪਲਾਈ ਪ੍ਰੋਜੈਕਟ ਦੇ ਰੂਪ ਵਿੱਚ ਵੱਡੀ ਸੌਗਾਤ ਦਿੱਤੀ। ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਨੇ ਸੀਤਾਸਰ ਰੋਡ, ਸੁਨਾਮ ਵਿਖੇ ਕਰੀਬ 15.22 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ ਟਿਊਬਵੈੱਲ ਅਤੇ 02 ਲੱਖ ਲੀਟਰ ਦੀ ਟੈਂਕੀ ਬਣਾਉਣ ਸਮੇਤ 33,635 ਮੀਟਰ ਲੰਮੀ ਪਾਈਪ ਲਾਈਨ ਪਾਈ ਜਾਵੇਗੀ ਅਤੇ 1472 ਘਰਾਂ, ਜਿਨ੍ਹਾਂ ਕੋਲ ਹੁਣ ਤਕ ਪਾਣੀ ਦੇ ਕੁਨੈਕਸ਼ਨ ਨਹੀਂ ਸਨ, ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਤਹਿਤ ਟਿੱਬੀ ਬਸਤੀ ਵਿਖੇ 250 ਕੁਨੈਕਸ਼ਨ, ਨਮੋਲ ਰੋਡ ਵਿਖੇ 50 ਕੁਨੈਕਸ਼ਨ, ਗੁਜਾ ਪੀਰ ਵਿਖੇ 100, ਸਾਈ ਕਲੋਨੀ 100, ਮਾਨਸਾ ਰੋਡ ...
ਪੰਜਾਬ ਨੇ ਪਹਿਲੇ ਛੇ ਮਹੀਨਿਆਂ ਵਿੱਚ 22.35%  ਜੀ.ਐਸ.ਟੀ ਵਾਧੇ ਦਾ ਨਵਾਂ ਰਿਕਾਰਡ ਕਾਇਮ ਕੀਤਾ

ਪੰਜਾਬ ਨੇ ਪਹਿਲੇ ਛੇ ਮਹੀਨਿਆਂ ਵਿੱਚ 22.35%  ਜੀ.ਐਸ.ਟੀ ਵਾਧੇ ਦਾ ਨਵਾਂ ਰਿਕਾਰਡ ਕਾਇਮ ਕੀਤਾ

Breaking News
ਚੰਡੀਗੜ੍ਹ, 2 ਅਕਤੂਬਰ- ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀਐਸਟੀ ਮਾਲੀਏ ਵਿੱਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀਐਸਟੀ ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਪ੍ਰਤੀਸ਼ਤ ਤੋਂ ਵੱਧ ਕੇ ਵਿੱਤੀ ਸਾਲ 2025-26 ਵਿੱਚ ਪ੍ਰਭਾਵਸ...
ਵਿਧਾਨ ਸਭਾ ਸਪੀਕਰ ਨੇ ਮ੍ਰਿਤਕ ਮਜ਼ਦੂਰ ਪੰਨਾ ਲਾਲ ਕੋਟਕਪੂਰਾ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਸੌਂਪੀ

ਵਿਧਾਨ ਸਭਾ ਸਪੀਕਰ ਨੇ ਮ੍ਰਿਤਕ ਮਜ਼ਦੂਰ ਪੰਨਾ ਲਾਲ ਕੋਟਕਪੂਰਾ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਸੌਂਪੀ

Breaking News
ਚੰਡੀਗੜ੍ਹ 2 ਅਕਤੂਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਜ਼ਦੂਰ ਸ਼੍ਰੀ ਪੰਨਾ ਲਾਲ, ਕੋਟਕਪੂਰਾ ਦਾ ਰਹਿਣ ਵਾਲਾ ਸੀ ਜਿਸਦੀ ਉਸਾਰੀ ਦਾ ਕੰਮ ਕਰਦੇ ਸਮੇਂ ਇੱਕ ਹਾਦਸੇ ਕਾਰਨ ਮੌਤ ਹੋ ਗਈ ਸੀ ਅਤੇ ਉਹ ਕਿਰਤ ਵਿਭਾਗ ਪੰਜਾਬ ਦਾ ਰਜਿਸਟਰਡ ਲਾਭਪਾਤਰੀ ਵੀ ਸੀ। ਸਪੀਕਰ ਨੇ ਮ੍ਰਿਤਕ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੌਂਪੀ।  ਬੇਸ਼ੱਕ, ਮਨੁੱਖੀ ਜਾਨ ਦੀ ਕੀਮਤ ਕਿਸੇ ਵੀ ਰੂਪ ਵਿਚ ਅਦਾ ਨਹੀਂ ਕੀਤੀ ਜਾ ਸਕਦੀ, ਪਰ ਮਿਸਤਰੀ, ਤਰਖਾਣ, ਲੁਹਾਰ, ਇੱਟਾਂ ਦੇ ਭੱਠੇ ਦੇ ਕਾਮੇ, ਸੰਗਮਰਮਰ-ਟਾਈਲ ਫਿੱਟ ਕਰਨ ਵਾਲੇ, ਪਲੰਬਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀਓਪੀ ਵਰਕਰ, ਛੋਟੇ ਅਤੇ ਬੇ-ਜ਼ਮੀਨੇ ਕਿਸਾਨ ਅਤੇ ਹੋਰ ਮਜ਼ਦੂਰ ਜੋ ਉਸਾਰੀ ਦਾ ਕੰਮ ਕਰਦੇ ਹਨ, ਕਿਰਤ ਵਿਭਾਗ ਵਿੱਚ ਰਜਿਸਟ੍ਰੇਸ਼ਨ ਤੋਂ ਬਾਅਦ ਲਾਭਪਾਤਰੀ ਬਣ ਸਕਦੇ ਹਨ ਅਤੇ ਕਿਰਤ ਵਿਭਾਗ, ਪੰਜਾਬ ਦੁਆਰਾ ਚਲਾਈ ਜਾ ਰਹੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਸਪੀਕਰ ਨੇ ਕਿਹਾ ਕਿ 18 ਤੋਂ 60 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਇਸ ਸਕੀਮ ਅਧੀਨ ਖੁਦ ਨੂੰ ਲਾਭਪਾਤਰੀ ਵਜੋਂ ਰਜਿਸਟਰ ਕਰਵਾ ਸਕਦਾ ...