ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ; 20 ਅਗਸਤ:*ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਵਿੱਚ ਦਿਖਾਏ ਗਏ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਅਤੇ ਵੇਖਿਆ ਕਿ ਉਥੇ ਜ਼ਮੀਨੀ ਹਕੀਕਤ ਪੂਰੀ ਤਰ੍ਹਾਂ ਵੱਖ ਹੈ ਅਤੇ ਸਕੂਲ ਵਿੱਚ ਹੁਣ ਸਮਾਰਟ ਇੰਟਰਐਕਟਿਵ ਪੈਨਲ, ਸਾਫ਼-ਸੁਥਰੇ ਚਾਲੂ ਹਾਲਤ ਪਖ਼ਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣ ਵਾਲਾ ਸਾਫ਼ ਪਾਣੀ ਅਤੇ ਵਾਈ-ਫਾਈ ਦੀ ਸਹੂਲਤ ਮੌਜੂਦ ਹੈ।
ਭਗਵੰਤ ਮਾਨ ਸਰਕਾਰ ਅਧੀਨ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਗਈਆਂ ਮੱਲ੍ਹਾਂ ਬਾਰੇ ਤੱਥਾਂ ਸਹਿਤ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਪੀ.ਜੀ.ਆਈ (ਪ੍ਰਫਾਰਮੈਂਸ਼ ਗ੍ਰੇਡਿੰਗ ਇੰਡੈਕਸ) 2.0 ਅਤੇ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਦੇਸ਼ ਭਰ ਵਿ...








