47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ
ਚੰਡੀਗੜ੍ਹ, 21 ਸਤੰਬਰ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ (ਮੋਹਾਲੀ) ‘ਚ ਬਣੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਦੇ 47 ਕੈਡਿਟਾਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.-।।) ਦੀ ਲਿਖਤੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਇਹ ਨਤੀਜੇ ਬੀਤੇ ਦਿਨ ਐਲਾਨੇ ਗਏ ਸਨ, ਜਿਸ ਵਿੱਚ 74.6 ਪ੍ਰਤੀਸ਼ਤ ਦੀ ਸਫ਼ਲਤਾ ਦਰ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚੋਂ ਸਭ ਤੋਂ ਮੋਹਰੀ ਰਿਹਾ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਸ਼ਵ ਪੱਧਰ 'ਤੇ ਭਾਰਤੀ ਰੱਖਿਆ ਬਲਾਂ ਦੇ ਮਾਣ-ਸਨਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰੀਖਿਆ ਪਾਸ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵ ਭਰ ਵਿੱਚ ਸੂਬੇ ਅਤੇ ਦੇਸ਼ ਲਈ ਵੱਧ ਤੋਂ ਵੱਧ ਨਾਮ ਕਮਾਉਣ ਲਈ ਪ੍ਰੇਰਿਤ ਕੀਤਾ।
ਮਹਾਰਾਜ...







