ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ
ਜਲੰਧਰ, 11 ਜੂਨ : ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ 'ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਦੀਆਂ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ।ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਪਾਵਰਹਾਊਸ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਜਲੰਧਰ ਦੇ ਖੇਡ ਉਦਯੋਗ ਦੀ...
