ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ
ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ...

