Thursday, October 1Malwa News
Shadow

Tag: punjab news

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

ਖੇਡਾਂ ਵਤਨ ਪੰਜਾਬ ਦੀਆਂ 2026: ਮਸ਼ਾਲ ਵਾਪਸੀ ਸਮਾਰੋਹ ਦੌਰਾਨ ਮਸ਼ਾਲ ਨਵਾਂਸ਼ਹਿਰ ਨੂੰ ਸੌਂਪੀ

Local
ਰੂਪਨਗਰ, 20 ਅਗਸਤ: ਖੇਡਾਂ ਵਤਨ ਪੰਜਾਬ ਦੀਆਂ 2026 ਦੇ ਪ੍ਰਚਾਰ ਅਤੇ ਖੇਡਾਂ ਪ੍ਰਤੀ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਮਸ਼ਾਲ ਯਾਤਰਾ ਦੇ ਵਾਪਸੀ ਸਮਾਰੋਹ ਦੌਰਾਨ ਅੱਜ ਮਸ਼ਾਲ ਨੂੰ ਰਸਮੀ ਤੌਰ ’ਤੇ ਨਵਾਂਸ਼ਹਿਰ ਦੇ ਪ੍ਰਬੰਧਕਾਂ, ਕੋਚਾਂ ਅਤੇ ਖਿਡਾਰੀਆਂ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਜਗਜੀਵਨ ਸਿੰਘ ਗਿੱਲ, ਖੇਡ ਵਿਭਾਗ ਦੇ ਕੋਚਾਂ, ਸਟਾਫ਼, ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਸ਼ਾਲ ਦਾ ਸਵਾਗਤ ਕਰਦਿਆਂ ਹਾਜ਼ਰ ਕੋਚਾਂ, ਸਟਾਫ਼ ਅਤੇ ਖਿਡਾਰੀਆਂ ਨੇ ਕਿਹਾ ਕਿ ਮਸ਼ਾਲ ਯਾਤਰਾ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ। ਮਸ਼ਾਲ ਦੇ ਆਗਮਨ ਨਾਲ ਸ਼ਹਿਰ ਵਿੱਚ ਖੇ...
ਹਾਕੀ ਵਿਸ਼ਵ ਕੱਪ: ਪਾਕਿਸਤਾਨ ‘ਤੇ ਜਿੱਤ ਦੇ ਬਾਵਜੂਦ ਕਪਤਾਨ ਹਰਮਨਪ੍ਰੀਤ ਨਾਖੁਸ਼, ਜਾਣੋ ਕਾਰਨ

ਹਾਕੀ ਵਿਸ਼ਵ ਕੱਪ: ਪਾਕਿਸਤਾਨ ‘ਤੇ ਜਿੱਤ ਦੇ ਬਾਵਜੂਦ ਕਪਤਾਨ ਹਰਮਨਪ੍ਰੀਤ ਨਾਖੁਸ਼, ਜਾਣੋ ਕਾਰਨ

National News
Hockey World Cup 2026: ਭਾਰਤ ਨੇ ਬੁੱਧਵਾਰ (19 ਅਗਸਤ) ਨੂੰ ਪਾਕਿਸਤਾਨ ਵਿਰੁੱਧ ਆਪਣਾ ਆਖਰੀ ਪੂਲ ਡੀ ਮੈਚ 5-3 ਨਾਲ ਜਿੱਤਿਆ। ਇਸ ਜਿੱਤ ਦੇ ਨਾਲ ਭਾਰਤ ਵਿਸ਼ਵ ਕੱਪ ਦੇ ਅਗਲੇ ਦੌਰ ਵਿੱਚ ਪਹੁੰਚ ਗਿਆ, ਜਦੋਂ ਕਿ ਪਾਕਿਸਤਾਨ ਦਾ ਸਫ਼ਰ ਉੱਥੇ ਹੀ ਖਤਮ ਹੋ ਗਿਆ। ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਵਿਰੁੱਧ ਆਪਣੀ ਜਿੱਤ ਦੀ ਲੜੀ ਜਾਰੀ ਰੱਖੀ ਜੋ ਪਿਛਲੇ ਦਹਾਕੇ ਤੋਂ ਚੱਲੀ ਆ ਰਹੀ ਹੈ। ਰੱਖਿਆਤਮਕ ਕਮਜ਼ੋਰੀਆਂ ਨੂੰ ਦੂਰ ਕਰਨ ਦੀ ਲੋੜ 5-3 ਦੀ ਸ਼ਾਨਦਾਰ ਜਿੱਤ ਦੇ ਬਾਵਜੂਦ, ਭਾਰਤੀ ਕਪਤਾਨ ਹਰਮਨਪ੍ਰੀਤ ਨੇ ਕੁਝ ਕਮਜ਼ੋਰੀਆਂ ਬਾਰੇ ਚਿੰਤਾ ਪ੍ਰਗਟ ਕੀਤੀ। ਉਸਦਾ ਮੰਨਣਾ ਹੈ ਕਿ ਟੀਮ ਨੂੰ ਵਿਸ਼ਵ ਕੱਪ ਦੇ ਮਹੱਤਵਪੂਰਨ ਪੜਾਅ 'ਤੇ ਪਹੁੰਚਣ ਤੋਂ ਪਹਿਲਾਂ ਇਨ੍ਹਾਂ ਰੱਖਿਆਤਮਕ ਕਮਜ਼ੋਰੀਆਂ ਨੂੰ ਦੂਰ ਕਰਨ ਦੀ ਲੋੜ ਹੈ। ਹਰਮਨਪ੍ਰੀਤ ਨੇ ਮੈਚ ਤੋਂ ਬਾਅਦ ਕਿਹਾ, "ਕੁਝ ਮੌਕੇ ਗੁਆਉਣਾ ਆਮ ਗੱਲ ਹੈ, ਪਰ ਅਸੀਂ ਰੱਖਿਆਤਮਕ ਤੌਰ 'ਤੇ ਕੋਈ ਗਲਤੀ ਨਹੀਂ ਕਰ ਸਕਦੇ। "ਜੇਕਰ ਤੁਸੀਂ 25 ਮੀਟਰ ਦੇ ਅੰਦਰ ਗੇਂਦ ਹਾਸਲ ਕਰ ਸਕਦੇ ਹੋ ਤਾਂ ਸਾਨੂੰ ਇਸ ਤੇ ਕਬਜ਼ਾ ਬਣਾਏ ਰੱਖਣਾ ਚਾਹੀਦਾ ਹੈ। ਅਸੀਂ ਕੁਝ ਛੋਟੀਆਂ-ਛੋਟੀਆਂ ...
ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ

ਸੱਪ ਦੇ ਡੰਗਣ ਤੋਂ ਬਾਅਦ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ? ਸਮੇਂ ਰਹਿੰਦੇ ਜਾਣ ਲਓ

Entertainment
ਸੱਪ ਦਾ ਡੰਗਣਾ ਜਾਨਲੇਵਾ ਹੋ ਸਕਦਾ ਹੈ ਅਤੇ ਇਸਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਜੇਕਰ ਤੁਹਾਨੂੰ ਜਾਂ ਤੁਹਾਡੀ ਜਾਣ-ਪਛਾਣ ਦੇ ਕਿਸੇ ਵਿਅਕਤੀ ਨੂੰ ਸੱਪ ਨੇ ਡੰਗ ਲਿਆ ਹੈ, ਤਾਂ ਤਰੁੰਤ ਨੇੜੇ ਦੇ ਹਸਪਤਾਲ ਵਿੱਚ ਐਮਰਜੈਂਸੀ ਮੈਡੀਕਲ ਮਦਦ ਲਓ। ਜ਼ਹਿਰ ਕੱਢਣ ਲਈ ਜਖਮ ਨੂੰ ਕੱਟਣ ਜਾਂ ਕੱਸ ਕੇ ਪੱਟੀ ਬੰਨ੍ਹਣ ਦੀ ਕੋਸ਼ਿਸ਼ ਨਾ ਕਰੋ। ਆਧੁਨਿਕ ਮੈਡੀਕਲ ਸਟੈਂਡਰਡ ਅਤੇ ਮੇਓ ਕਲੀਨਿਕ ਅਨੁਸਾਰ, ਇਹ ਪੁਰਾਣੇ ਤਰੀਕੇ ਫਾਇਦਾ ਪਹੁੰਚਾਉਣ ਦੀ ਬਜਾਏ ਸਰੀਰ ਨੂੰ ਗੰਭੀਰ ਨੁਕਸਾਨ ਪਹੁੰਚਾਉਂਦੇ ਹਨ। ਇਸਦੇ ਨਾਲ ਹੀ, ਕੋਈ ਵੀ ਤੰਗ ਕੱਪੜੇ ਉਤਾਰ ਦਿਓ ਅਤੇ ਮਦਦ ਆਉਣ ਤੱਕ ਮਰੀਜ ਨੂੰ ਜਿੰਨਾਂ ਹੋ ਸਕੇ ਸ਼ਾਂਤ ਰੱਖੋ। ਸੱਪ ਦੇ ਡੰਗਣ ਨੂੰ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਸੱਪ ਦੇ ਡੰਗਣ ਨੂੰ ਜ਼ਹਿਰੀਲੇ ਅਤੇ ਬਿਨਾਂ ਜ਼ਹਿਰ ਵਾਲੀਆਂ ਦੋ ਸ਼੍ਰੈਣੀਆਂ ਵਿੱਚ ਵੰਡਿਆ ਜਾਂਦਾ ਹੈ। ਹਾਲਾਂਕਿ, ਬਿਨਾਂ ਜ਼ਹਿਰ ਵਾਲੇ ਸੱਪ ਦਾ ਡੰਗਣਾ ਘੱਟ ਖਤਰਨਾਕ ਹੁੰਦਾ ਹੈ ਫਿਰ ਵੀ ਤੁਹਾਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਮਰੀਜ ਨੂੰ ਤਰੁੰਤ ਹਸਪਤਾਲ ਲੈ ਕੇ ਜਾਣਾ ਚਾਹੀਦਾ ਹੈ। ਹਸਪਤਾਲ ਵਿੱਚ ਡਾਕਟਰ ਮਰੀਜ਼ ਦੀ ਜਾਨ ਬਚਾਉ...
ਗੁਲਾਬ ਸਿੱਧੂ ਵਿਵਾਦ: 3 ਲੱਖ ਵਾਲੇ ਮਾਮਲੇ ’ਤੇ ਅਨਮੋਲ ਕਵਾਤਰਾ ਦਾ ਵੱਡਾ ਬਿਆਨ, ਗੁਲਾਬ ਸਿੱਧੂ ਨੂੰ ਲੈ ਕੇ ਕਹੀ ਇਹ ਖਾਸ ਗੱਲ

ਗੁਲਾਬ ਸਿੱਧੂ ਵਿਵਾਦ: 3 ਲੱਖ ਵਾਲੇ ਮਾਮਲੇ ’ਤੇ ਅਨਮੋਲ ਕਵਾਤਰਾ ਦਾ ਵੱਡਾ ਬਿਆਨ, ਗੁਲਾਬ ਸਿੱਧੂ ਨੂੰ ਲੈ ਕੇ ਕਹੀ ਇਹ ਖਾਸ ਗੱਲ

Entertainment
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਗੁਲਾਬ ਸਿੱਧੂ ਨਾਲ ਜੁੜੇ ਵਾਇਰਲ ਵਿਵਾਦ ਤੋਂ ਬਾਅਦ ਹੁਣ ਸਮਾਜ ਸੇਵਕ ਅਤੇ ਪੋਡਕਾਸਟ ਹੋਸਟ ਅਨਮੋਲ ਕਵਾਤਰਾ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ, ਜਿਸ ਮੱਦੇਨਜ਼ਰ ਹੀ ਉਨਾਂ ਨੇ ਇੱਕ ਵੀਡੀਓ ਜਾਰੀ ਕਰਕੇ ਜਲਦ ਹੀ ਇਸ ਦਿਸ਼ਾ ਵਿੱਚ ਅਪਣਾ ਪੂਰਾ ਪੱਖ ਰੱਖੇ ਜਾਣ ਦਾ ਇਸ਼ਾਰਾ ਕੀਤਾ ਹੈ। ਔਨਲਾਈਨ ਵਿਵਾਦ ਨੂੰ ਸੰਬੋਧਿਤ ਕਰਦੇ ਹੋਏ ਅਨਮੋਲ ਨੇ ਸਿੱਧਾ ਬਿਆਨ ਦੇਣ ਲਈ ਸੋਸ਼ਲ ਮੀਡੀਆ 'ਤੇ ਪਹੁੰਚ ਅਪਣਾਈ ਹੈ। ਉਕਤ ਅਤੇ ਅਧਿਕਾਰਤ ਤੌਰ 'ਤੇ ਦਿੱਤੀ ਗਈ ਇਸ ਪ੍ਰਤੀਕਿਰਿਆ ਅਧੀਨ ਉਨਾਂ ਐਲਾਨ ਕੀਤਾ ਕਿ ਆਉਂਦੇ ਇਸੇ ਐਤਵਾਰ ਨੂੰ ਸਾਰੇ ਇਲਜ਼ਾਮਾਂ ਨੂੰ ਹੱਲ ਕਰਨ, ਕਹਾਣੀ ਦਾ ਆਪਣਾ ਪੱਖ ਪੇਸ਼ ਕਰਨ ਅਤੇ ਝਗੜੇ ਦੇ ਪਿੱਛੇ ਪੂਰੀ ਸੱਚਾਈ ਦਾ ਖੁਲਾਸਾ ਕਰਨ ਲਈ ਇੱਕ ਪੂਰਾ ਸਪੱਸ਼ਟੀਕਰਨ ਵੀਡੀਓ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ ਅਨਮੋਲ ਕਵਾਤਰਾ ਅਤੇ ਗੁਲਾਬ ਸਿੱਧੂ ਵਿਚਕਾਰ ਪੈਦਾ ਹੋਇਆ ਇਹ ਟਕਰਾਅ ਪੰਜਾਬੀ ਮਨੋਰੰਜਨ ਉਦਯੋਗ ਵਿੱਚ ਸੁਰਖੀਆਂ ਵਿੱਚ ਛਾਇਆ ਹੋਇਆ ਹੈ, ਹੈਰਾਨੀਜਨਕ ਇਹ ਵੀ ਹੈ ਕਿ ਇਸ ਬਹੁ-ਚਰਚਿਤ ਮਾਮਲੇ ਵਿੱਚ ਦੋਹਾਂ ਦੇ ਪ੍ਰਸ਼ੰਸਕ ਵੀ ਵੰਡੇ ਹੋਏ ਨਜ਼ਰੀ ਆ ਰਹੇ ਹਨ। ...
ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

Punjab Politics
ਚੰਡੀਗੜ੍ਹ 19 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, "ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।" ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, "ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ 'ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।" ਉਨ੍ਹਾਂ ਕਿਹਾ ਕਿ ਵਿ...
ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ‘ਗੋਨੀ’ ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਕੁਨਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

Punjab Politics
ਚੰਡੀਗੜ੍ਹ; 19 ਅਗਸਤ 2026 ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਐਥਲੀਟ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲਿਸਟ) ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੰਤਰੀ ਗੁਰਮੀਤ ਖੁੱਡੀਆਂ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵ...
‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Politics
ਸੰਗਰੂਰ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਮਹਾਰਾਜ ਦਾ ਭਾਈਚਾਰਕ ਸਾਂਝ, ਬਰਾਬਰੀ ਅਤੇ ਸਵੈ-ਮਾਣ ਦਾ ਵਿਸ਼ਵ-ਵਿਆਪੀ ਸੰਦੇਸ਼ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦੇ ਯਤਨਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਲਗਾਤਾਰ ਸੇਧ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ 100 ਕਰੋੜ ਰਾਖਵੇਂ ਰੱਖੇ ਗਏ ਹਨ। ਸਰਬਸ਼ਕਤੀਮਾਨ ਪਰਮਾਤਮਾ ਤੋਂ ਅਸ਼ੀਰਵਾਦ ਮੰਗਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਹਰ ਪਰਿਵਾਰ ਦੀ ਤਰੱਕੀ ਲਈ ਅਰਦਾਸ ਕੀਤੀ ਅਤੇ ਨਾਲ ਹੀ ਦੁਹਰਾਇਆ ਕਿ ਸਰਕਾਰ ਸਾਰਿਆਂ ਦੀ ਭਲਾਈ ਅ...
ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ

ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ

Local
ਫਾਜ਼ਿਲਕਾ, 19 ਅਗਸਤ:-        ਪੰਜਾਬ ਮੰਡੀ ਬੋਰਡ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਮਾਰਕਿਟ ਕਮੇਟੀ ਫਾਜ਼ਿਲਕਾ ਦੇ ਨੋਟੀਫਾਈਡ ਏਰੀਏ ਅੰਦਰ ਖੇਤੀਬਾੜੀ ਦਾ ਕੰਮ ਕਰਦੇ ਹੋਏ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 4 ਲੱਖ 20 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ।ਇਹ ਚੈੱਕ ਚੇਅਰਮੈਨ ਮਾਰਕਿਟ ਕਮੇਟੀ ਫਾਜ਼ਿਲਕਾ ਸ਼੍ਰੀ ਪਰਮਜੀਤ ਸਿੰਘ ਨੂਰਸ਼ਾਹ ਵੱਲੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੇ ਗਏ।ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਮਾਰਕਿਟ ਕਮੇਟੀ ਫਾਜ਼ਿਲਕਾ ਸ਼੍ਰੀ ਮਨਦੀਪ ਕਾਮਰਾ, ਸ਼੍ਰੀ ਸੰਦੀਪ ਕੁਮਾਰ, ਲੇਖਾਕਾਰ ਅਤੇ ਸ਼੍ਰੀ ਅਰਵਿੰਦ ਕੁਮਾਰ, ਕਲਰਕ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਨੇ ਕਿਹਾ ਕਿ ਖੇਤਾਂ ਵਿੱਚ ਕੰਮ ਕਰਦੇ ਸਮੇਂ ਹਾਦਸਾਗ੍ਰਸਤ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਦੇਣਾ ਸਾਡਾ ਫ਼ਰਜ਼ ਹੈ। ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਪੀੜਤਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਲਈ ਕਮੇਟੀ ਵਚਨਬੱ...
ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਸਫਲਤਾਪੂਰਵਕ ਸਮਾਪਤ

Local
ਫਾਜ਼ਿਲਕਾ 19 ਅਗਸਤ- ਮਾਨਵਤਾ ਦੀ ਸੇਵਾ ਦੇ ਉਦੇਸ਼ ਨਾਲ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਫਾਜ਼ਿਲਕਾ ਵੱਲੋਂ ਸ਼ੰਕਰਾ ਆਈ ਹਸਪਤਾਲ ਮੁਲਾਪੁਰ ਦਾਖਾਂ ਦੇ ਸਹਿਯੋਗ ਨਾਲ ਅੱਜ 56, ਐਡੀਸ਼ਨਲ ਅਨਾਜ਼ ਮੰਡੀ, ਫਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪਰੇਸ਼ਨ ਕੈਂਪ ਬੜੀ ਸਫਲਤਾ ਨਾਲ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ, ਚੇਅਰਪਰਸਨ ਖੁਸ਼ੀ ਫਾਊਂਡੇਸ਼ਨ ਵੱਲੋਂ ਕੀਤਾ ਗਿਆ। ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਕੈਂਪਾਂ ਨਾਲ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਸੁਸਾਇਟੀ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਾਡਾ ਮੁੱਖ ਉਦੇਸ਼ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਰਹਿਣਗੇ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਵਾਈ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ...
ਖੇਡਾਂ ਵਤਨ ਪੰਜਾਬ ਦੀਆਂ 2026 ਦੀ ਮਸ਼ਾਲ ਰੂਪਨਗਰ ਪੁੱਜੀ, ਖਿਡਾਰੀਆਂ ਨੇ ਕੀਤਾ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ 2026 ਦੀ ਮਸ਼ਾਲ ਰੂਪਨਗਰ ਪੁੱਜੀ, ਖਿਡਾਰੀਆਂ ਨੇ ਕੀਤਾ ਭਰਵਾਂ ਸਵਾਗਤ

Local
ਰੂਪਨਗਰ, 19 ਅਗਸਤ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਰੂਪਨਗਰ ਪਹੁੰਚੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਤੋਂ ਰੂਪਨਗਰ ਪਹੁੰਚੀ ਅਤੇ ਡਾ ਚਰਨਜੀਤ ਸਿੰਘ ਚੰਨੀ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਜੀ ਨੇ ਸੁਆਗਤ ਕੀਤਾ  ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ, ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਸਮੇਤ ਖਿਡਾਰੀਆਂ, ਐਥਲੀਟਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਜੋਸ਼ੋ-ਖਰੋਸ਼ ਨਾਲ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਖੇਡ ਮਸ਼ਾਲ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ...