ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਲਈ ਲਗਾਤਾਰ ਯਤਨਸ਼ੀਲ ਹੈ। ਉਕਤ ਪ੍ਰਗਟਾਵਾ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਮਿਤੀ 1 ਜੂਨ 2025 ਨੂੰ ਸੂਬੇ ਵਿਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀ ਮਹਿਤਾ ਰੋਡ 'ਤੇ ਪੈਂਦੀ ਗਹਿਰੀ ਮੰਡੀ , ਜੱਬੋਵਾਲ, ਡੇਹਰੀਵਾਲ ਮਹਿਸਮਪੁਰ ਸੜਕ ਦੀ 17.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 20.80 ਕਿਲੋਮੀਟਰ ਹੈ ਅਤੇ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਉਸਾਰੀ ਹੋਣ ਨਾਲ ਇਥੋਂ ਦ...






