Tuesday, November 11Malwa News
Shadow

Tag: punjab news

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

Hot News
ਚੰਡੀਗੜ੍ਹ 1 ਅਕਤੂਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਭਗਵਾਨ ਰਾਮ ਪੰਜਾਬ ਦੇ ਲੋਕਾਂ ਨੂੰ ਬਲ ਦੇਣ ਤਾਂ ਜੋ  ਸਾਰੀਆਂ ਔਕੜਾਂ ਨੂੰ ਪੂਰੀ ਦ੍ਰਿੜਤਾ ਨਾਲ ਨਜਿੱਠ  ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਜੀਵਨ ਵਿੱਚ ਭਗਵਾਨ ਰਾਮ ਦੁਆਰਾ ਦਿਖਾਏ ਗਏ ਮਾਰਗ `ਤੇ ਚੱਲਣਾ ਚਾਹੀਦਾ ਹੈ। ------...
ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ : ਡਾ ਅਸ਼ੋਕ ਸਿੰਗਲਾ ਤੇ ਅੰਮ੍ਰਿਤ ਸ਼ਰਮਾ ਨੇ ਜਾਗਰੂਕਤਾ ਭਾਸਣ ਦਿੱਤਾ

ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ : ਡਾ ਅਸ਼ੋਕ ਸਿੰਗਲਾ ਤੇ ਅੰਮ੍ਰਿਤ ਸ਼ਰਮਾ ਨੇ ਜਾਗਰੂਕਤਾ ਭਾਸਣ ਦਿੱਤਾ

Punjab News
ਮੋਗਾ 1ਅਕਤੂਬਰ : ਪੰਜਾਬ ਯੂਨੀਵਰਸਿਟੀ ਕਨਸਟੀਟਿਊਟ ਕਾਲਜ ਕੜਿਆਲ ਧਰਮਕੋਟ ਜਿਲਾ ਮੋਗਾ ਵਿਖੇ ਰੈਡ ਰਿਬਨ ਕਲੱਬ ਵੱਲੋਂ ਵੋਲੰਟੀਅਰ ਖੂਨ ਦਾਨ ਦਿਵਸ ਪਹਿਲੀ ਅਕਤੂਬਰ ਨੂੰ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋ.(ਡਾ) ਪ੍ਰਿੰਸੀਪਲ ਅਮਨ ਅੰਮ੍ਰਿਤ ਚੀਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ ਗਿਆ ।ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਬਾਰੇ ਜਾਗਰੂਕ ਕੀਤਾ । ਇਸ ਮੌਕੇ ਵਿਸ਼ੇਸ਼ ਬੁਲਾਰੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ ਨੇ ਵਿਦਿਆਰਥੀਆਂ ਵਿੱਚ ਖੂਨਦਾਨ ਕਰਨ ਲਈ ਜੋਸ਼ ਭਰਪੂਰ ਭਾਸ਼ਣ ਦਿੱਤਾ। ਜਿਸ ਵਿੱਚ ਉਹਨਾਂ ਨੇ ਕਿਹਾ ਕਿ ਖੂਨਦਾਨ ਜੀਵਨ ਦਾਨ ਹੈ ਖੂਨਦਾਨ ਕਰਨਾ ਚਾਹੀਦਾ ਹੈ ਤੁਹਾਡੇ ਵੱਲੋਂ ਕੀਤਾ ਇੱਕ ਯੂਨਿਟ ਖੂਨ ਦਾਨ ਤਿੰਨ ਜਿੰਦਗੀਆਂ ਬਚਾ ਸਕਦਾ ਹੈ ਇਸ ਲਈ ਖੂਨਦਾਨ ਕਰਨ ਤੋਂ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ । ਇਸ ਮੌਕੇ ਅੰਮ੍ਰਿਤ ਸ਼ਰਮਾ ਜਿਲਾ ਮੀਡੀਆ ਇੰਚਾਰਜ ਸਿਹਤ ਵਿਭਾਗ ਮੋਗਾ ਆਪਣੇ ਵਿਚਾਰਾਂ ਰਾਹੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰੇਨੂੰ ਵਿਜ, ਪੰਜ...
ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

Hot News
ਚੰਡੀਗੜ੍ਹ, 1 ਅਕਤੂਬਰ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋ...
ਗੁਰਬਚਨ ਸਿੰਘ ਕੰਗ ਬਣੇ ਸੁਪਰਡੈਂਟ ਸਿਹਤ ਵਿਭਾਗ

ਗੁਰਬਚਨ ਸਿੰਘ ਕੰਗ ਬਣੇ ਸੁਪਰਡੈਂਟ ਸਿਹਤ ਵਿਭਾਗ

Punjab News
ਮੋਗਾ 1 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕੀਤੀਆਂ ਪਦ-ਉਨਤੀਆਂ ਮੁਤਾਬਿਕ ਅੱਜ ਗੁਰਬਚਨ ਸਿੰਘ ਕੰਗ ਦਫਤਰ ਸਿਵਲ ਸਰਜਨ ਮੋਗਾ ਦੇ ਸੁਪਰਡੈਟ ਬਣਾ ਦਿੱਤੇ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਬਚਨ ਸਿੰਘ ਕੰਗ ਸੀਨੀਅਰ ਸਹਾਇਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਤਰੱਕੀ ਦੇ ਕੇ ਬਤੌਰ ਸੁਪਰਡੈਂਟ ਦਫਤਰ ਸਿਵਲ ਸਰਜਨ ਮੋਗਾ ਵਿਖੇ ਲਗਾ ਦਿੱਤਾ ਹੈ। ਇਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਗੁਰਬਚਨ ਸਿੰਘ ਕੰਗ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਦਿੱਤੀਆਂ।ਸਮੂਹ ਅਧਿਕਾਰੀ ਅਤੇ ਕਰਮਚਾਰੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆ ਵਿੱਚ ਮੌਕੇ ਤੇ ਹਾਜ਼ਰ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ,ਸ੍ਰੀ ਬਲਰਾਜ ਸਿੰਘ, ਆਸ਼ੂ ਸਿੰਗਲਾ ਏ. ਸੀ. ਐਫ਼ ਏ, ਰਾਜੇਸ਼ ਕਾਲੀਆ ਜੀਰਾ,ਵਿਕਾਸ ਕੁਮਾਰ, ਚਰਨ ਕੌਰ ਸੁਪਰਡੈਂਟ, ਰਮਨ ਕੁਮਾਰ, ਰਘਬੀਰ ਸਿੰਘ, ਤਜਿੰਦਰ ਸਿੰਘ, ਲਵਪ੍ਰੀਤ ਸਿੰਘ ਫੂਡ ਇੰਸਪੈਕਟਰ, ਸੁਖਜੀਤ ਸਿੰਘ, ਬਲਦੀਪ ਸਿੰਘ, ਸੁਮੀਤ ਬਜਾਜ ਅਤੇ ਅੰਮ੍ਰਿਤ ਸ਼ਰਮਾ ਵੀ ਹਾਜ਼ਰ ਸਨ।...
*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

Hot News
*ਚੰਡੀਗੜ੍ਹ, 1 ਅਕਤੂਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ 'ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ। ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾਂਚ ...
ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

Local
ਮਾਲੇਰਕੋਟਲਾ 01 ਅਕਤੂਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ ਗਈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਕਦਮਾਂ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਉਤੇ ਖਾਤਮਾ ਸੰਭਵ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਸ ਮੁਹਿੰਮ ਨੂੰ ਜੋਸ਼ ਨਾਲ ਜਮੀਨੀ ਪੱਧਰ ਉਤੇ ਲਾਗੂ ਕੀਤਾ ਜਾਣਾ ਜਰੂਰੀ ਹੈ।ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਆਂ ਦੀ ਵਿਕਰੀ ‘ਤੇ ਰੋਕ ਲਾਉਣ ਲਈ ਨਿਰੰਤਰ ਚੌਕਸੀ ਰੱਖੀ ਜਾਵੇ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ...
ਐਸ.ਡੀ.ਐਮ ਬਟਾਲਾ, ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਕਰਵਾਲੀਆਂ ਪਹੁੰਚੇ

ਐਸ.ਡੀ.ਐਮ ਬਟਾਲਾ, ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਕਰਵਾਲੀਆਂ ਪਹੁੰਚੇ

Local
ਬਟਾਲਾ, 1 ਅਕਤੂਬਰ (   ) ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤਹਿਤ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਟਾਲਾ ਬਲਾਕ ਦੇ ਪਿੰਡ ਕਰਵਾਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਟਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਬਟਾਲਾ ਕੰਵਲਜੀਤ ਸਿੰਘ, ਏ.ਡੀ.ਓ ਸਿਮਰਨਜੀਤ ਸਿੰਘ ਅਤੇ ਸਰਪੰਚ ਸਤਨਾਮ ਸਿੰਘ ਆਦਿ ਮੌਜੂਦ ਸਨ। ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਬੱਚਿਆਂ ਦੇ ਤੰਦਰੁਸਤ ਭਵਿੱਖ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜੀ ਜਾਵੇ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ...
ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

Local
ਗੁਰਦਾਸਪੁਰ, 1 ਅਕਤੂਬਰ (          ) - ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਹਨ, ਕਿਉਂਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਾਦਗੀ ਰਾਹੀਂ ਦੇਸ਼ ਨੂੰ ਆਜ਼ਾਦੀ ਦਿਵਾਈ, ਜਦਕਿ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਨੇ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਦੇ ਕੇ ਦੇਸ਼ ਨੂੰ ਏਕਤਾ ਅਤੇ ਮਿਹਨਤ ਦਾ ਸੰਦੇਸ਼ ਦਿੱਤਾ। ਸਮਾਰੋਹ ਦੀ ਸ਼ੁਰੂਆਤ ਵਿੱਚ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੇ ਚਿੱਤਰਾਂ ਅੱਗੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸ਼ਮਾ ਰੌਸ਼ਨ ਕਰਕੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਅਤੇ ਦੇਸ਼ ਭਗਤੀ ਗੀਤ ਪ੍ਰਸਤੁਤ ਕੀਤੇ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੇ ਕਿਹਾ ਕਿ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੀ ਜ਼ਿੰਦਗੀ, ਦਰਸ਼ਨ ਅਤੇ ਉਪਦੇਸ਼ ਸਾਰੇ ਭਾਰਤੀ ਲਈ ਰਾਹ ਦਸੇਰਾ ...
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ

Local
ਪੱਟੀ, (ਤਰਨ ਤਾਰਨ), 01 ਅਕਤੂਬਰ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋ  ਪੱਟੀ ਹਲਕੇ ਦੇ ਹੜ ਪ੍ਰਭਾਵਿਤ ਪਿੰਡ ਪਾਰਲੇ ਜੱਲੋਕੇ ਵਿਖੇ ਰਾਸ਼ਨ ਕਿੱਟਾਂ, ਗੱਦੇ, ਫੀਡ, ਚੋਕਰ ਵੰਡੇ ਗਏ ਅਤੇ ਪਿੰਡ ਵਿੱਚ ਫੋਗਿੰਗ ਮਸ਼ੀਨ ਵੀ ਚਲਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕੀ ਪੰਜਾਬ ‘ਚ ਹੜ੍ਹਾਂ ਦੌਰਾਨ ਲੋਕਾਂ ਦੀ ਜ਼ਿੰਦਗੀ ਤੇ ਸੁਰੱਖਿਆ ਨੂੰ ਪਹਿਲ ਦਿੱਤੀ ਗਈ। ਸਰਕਾਰ ਨੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ। ਉਹਨਾਂ ਕਿਹਾ ਕਿ ਨੁਕਸਾਨ ਦੀ ਭਰਪਾਈ, ਮੁੜ ਵਸੇਬੇ ਤੇ ਵਿਕਾਸ ਲਈ ਪ੍ਰਸ਼ਾਸਨ ਤੇ ਨੁਮਾਇੰਦੇ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਹੜ੍ਹਾਂ ਤੋਂ ਪਹਿਲਾਂ ਵੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮਿਸਾਲੀ ਕੰਮ ਕੀਤੇ। ਸਰਕਾਰ ਆਪਣੇ ਲੋਕਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਸ. ਭੁੱਲਰ ਨੇ ਆਖਿਆ ਕਿ ਉਹ ਨਿਰੰਤਰ ਲੋਕ ਸੇਵਾ ਵਿੱਚ ਹਾਜ਼ਰ ਹੈ ,ਅੱਜ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ‘ਚ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫ਼ੀਡ ਅਤੇ ਚੋਕਰ ਵੰਡੀ ਅਤੇ ਸਾਥੀਆਂ ਨਾਲ ਮਿਲ ਕੇ ਮੱਛਰਾਂ ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ

Local
ਹੁਸ਼ਿਆਰਪੁਰ, 1 ਅਕਤੂਬਰ:- ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ ਸੀ, ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਵਿਸਥਾਰ ਵਿਚ ਪੇਸ਼ ਕੀਤੀਆਂ। ਵਿਧਾਇਕ ਜਿੰਪਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਯੂਨੀਅਨ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਅਤੇ ਜਨਤਾ ਦੀ ਸਹੂਲਤ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਕਿਸੇ ਵੀ ਮੁੱਦੇ ਨੂੰ ਗੱਲਬਾਤ ਅਤੇ ਆਪਸੀ ਸਮਝ ਰਾਹੀਂ ਹੱਲ ਕੀਤਾ ਜਾਵੇਗਾ। ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਦੀਆਂ ਚਿੰਤਾਵਾਂ ਨੂੰ ਦੇਖਦੇ ਹੋਏ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਉਨ...