ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ
ਸਰਾਭਾ (ਲੁਧਿਆਣਾ) 16 ਨਵੰਬਰ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ 16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀਆਂ 'ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦੀ ਪ੍ਰਾਪਤ ਕੀਤੀ ਸੀ।
ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮ...








